ਅਧਿਆਪਕ ਮੰਗਾਂ ਬਾਰੇ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਵਾਉਣ ਲਈ ਵਫ਼ਦ ਓਐਸਡੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵੱਡਾ ਵਫ਼ਦ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਸਿੱਖਿਆ ਭਵਨ ਮੁਹਾਲੀ ਵਿਖੇ ਗੁਰਜੰਟ ਸਿੰਘ ਵਾਲੀਆ, ਸੁਰਿੰਦਰ ਕੰਬੋਜ, ਜਸਵਿੰਦਰ ਸਿੰਘ ਅੌਲਖ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਸੁਖਵਿੰਦਰ ਸਿੰਘ ਚਾਹਲ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਨਿਰੰਜਣਜੋਤ ਚਾਂਦਪੁਰੀ ਅਤੇ ਕੁਲਦੀਪ ਸਿੰਘ ਦੌੜਕਾ ਦੀ ਅਗਵਾਈ ਹੇਠ ਅੱਜ ਸਿੱਖਿਆ ਮੰਤਰੀ ਦੇ ਓਐਸਡੀ ਨੂੰ ਮਿਲਿਆ। ਉਨ੍ਹਾਂ ਨੇ ਅਧਿਆਪਕਾਂ ਮੰਗਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ’ਤੇ ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਬਣੀਆਂ ਸਹਿਮਤੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ। ਬਦਲੀਆਂ ਲਈ ਇੱਕ ਮੌਕਾ ਹੋਰ ਦੇਣ ਅਤੇ ਕੱਚੇ ਅਧਿਆਪਕਾਂ ਦਾ ਮਸਲਾ 15 ਜੂਨ ਤੱਕ ਹੱਲ ਕਰਨ ਦਾ ਵਾਅਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ (ਡੀਐਸਈ) ਅਤੇ ਡਾਇਰੈਕਟਰ ਪ੍ਰਾਇਮਰੀ ਐਜੂਕੇਸ਼ਨ ਨਾਲ ਸਬੰਧਤ ਮਸਲਿਆਂ ਸਬੰਧੀ ਜਲਦੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨਾਲ ਸਬੰਧਤ ਮਸਲਿਆਂ ਸਬੰਧੀ ਮੀਟਿੰਗ ਕੀਤੀ ਜਾਵੇਗੀ। ਉਪਰੰਤ ਸਿੱਖਿਆ ਮੰਤਰੀ ਨਾਲ ਸਬੰਧਤ ਮਸਲਿਆਂ ਸਬੰਧੀ ਪੈਨਲ ਮੀਟਿੰਗ ਦਾ ਵੀ ਭਰੋਸਾ ਦਿੱਤਾ ਗਿਆ। ਇਸ ਮੌਕੇ ਰਵਿੰਦਰਜੀਤ ਸਿੰਘ ਪੰਨੂ, ਸੁਖਦਿਆਲ ਸਿੰਘ ਝੰਡ, ਅਮਰਜੀਤ ਸਿੱਘ ਘੁਢਾਣੀ, ਮਹਿੰਦਰਪਾਲ ਸਿੰਘ ਲਾਲੜੂ ਆਦਿ ਵੀ ਹਾਜ਼ਰ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…