ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਰਜਿੰਦਰ ਸੋਹਲ ਦੀ ਅਗਵਾਈ ਵਾਲੇ ਵਫ਼ਦ ਨੇ ਕੇਂਦਰੀ ਮੰਤਰੀ ਨੂੰ 6ਵੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਲਈ ਸੱਦਾ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਕਾਰਜਕਾਰੀ ਪ੍ਰਧਾਨ ਤੇ ਐੱਸਐੱਸਪੀ ਡਾ. ਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਅੱਜ ਕੇਂਦਰੀ ਖੇਡ ਤੇ ਯੂਥ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ ਅਤੇ 26 ਤੇ 27 ਦਸੰਬਰ ਨੂੰ ਦਿੱਲੀ ਕਾਮਨਵੈਲਥ ਵਿਲੇਜ ਵਿਖੇ ਹੋਣ ਜਾ ਰਹੀ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚਣ ਲਈ ਸੱਦਾ ਪੱਤਰ ਦਿੱਤਾ। ਕੇਂਦਰੀ ਮੰਤਰੀ ਨੇ ਚੈਂਪੀਅਨਸ਼ਿਪ ਵਿੱਚ ਸ਼ਿਰਕਤ ਕਰਨ ਦੀ ਹਾਮੀ ਭਰੀ।
ਗੱਤਕਾ ਫੈਡਰੇਸ਼ਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਅਨੁਰਾਗ ਠਾਕੁਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿਉਂਜੋ ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਵਾਂਗ ਖੇਲੋ ਇੰਡੀਆ ਵਿੱਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 8 ਫਰਵਰੀ ਤੋਂ 10 ਫਰਵਰੀ 2023 ਨੂੰ ਮੱਧ ਪ੍ਰਦੇਸ਼ ਵਿੱਚ ਰਾਸ਼ਟਰੀ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਡਾ. ਰਜਿੰਦਰ ਸੋਹਲ ਅਤੇ ਹੋਰਨਾਂ ਆਗੂਆਂ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਗੱਤਕਾ ਫੈਡਰੇਸ਼ਨ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਅਤੇ ਰਿਕਾਰਡ ਕੀਪਰ ਰਘਬੀਰ ਸਿੰਘ ਸਮੇਤ ਹੋਰ ਮੈਂਬਰਾਨ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਨੂੰ ਭਰੋਸਾ ਦਿੱਤਾ ਕਿ ਗੱਤਕਾ ਖੇਡ ਦੇ ਰਾਸ਼ਟਰ ਪੱਧਰ ’ਤੇ ਪ੍ਰਚਾਰ ਅਤੇ ਪ੍ਰਸਾਰ ਲਈ ਉਹ ਬਣਦਾ ਯੋਗਦਾਨ ਦਿੱਤਾ ਜਾਵੇਗਾ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…