ਕਰੋਨਾ ਪੀਰੀਅਡ ਦੌਰਾਨ ਉੱਠੀ ਸੀ ‘ਮਹਿਲਾ ਹੋਸਟਲ’ ਦੀ ਮੰਗ: ਹਰਦੀਪ ਵਿਰਕ

ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ, ਝਾਰਖੰਡ ਦੀਆਂ ਅੌਰਤਾਂ ਦਾ ਰਸਤਾ ਹੋਇਆ ਆਸਾਨ

ਪੰਜਾਬ ਸਰਕਾਰ ਨੇ ਮੁਹਾਲੀ ਵਿੱਚ ਕੰਮਕਾਜੀ ਮਹਿਲਾ ਹੋਸਟਲ ਦੀ ਉਸਾਰੀ ਕੀਤੀ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 24 ਸਤੰਬਰ:
ਅੌਰਤਾਂ ਦੇ ਹੱਕਾਂ ਲਈ ਲੜਨ ਵਾਲੇ ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਦੇ ਯਤਨਾਂ ਸਦਕਾ ਹੁਣ ਮੁਹਾਲੀ ਵਿੱਚ ਸੈਂਕੜੇ ਅੌਰਤਾਂ ਨੂੰ ਛੱਤ ਮਿਲਣ ਜਾ ਰਹੀ ਹੈ। ਟਰੱਸਟ ਵੱਲੋਂ ਲਗਪਗ ਦੋ ਸਾਲਾਂ ਦੀ ਲੰਬੀ ਲੜਾਈ ਤੋਂ ਬਾਅਦ ਪੰਜਾਬ ਸਰਕਾਰ ਨੇ ਮੁਹਾਲੀ ਵਿੱਚ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਦਿਸ਼ਾ ਵਿਮੈਨ ਵੈੱਲਫੇਅਰ ਟਰੱਸਟ ਦੀ ਪ੍ਰਧਾਨ ਹਰਦੀਪ ਕੌਰ ਵਿਰਕ ਨੇ ਦੱਸਿਆ ਕਿ ਕਰੋਨਾ ਪੀਰੀਅਡ ਦੌਰਾਨ ਅੌਰਤਾਂ ਦੇ ਹਿੱਤ ਵਿੱਚ ਕੰਮ ਕਰਦੇ ਹੋਏ ਕਈ ਯੋਜਨਾਵਾਂ ਚਲਾਈਆਂ ਗਈਆਂ ਤਾਂ ਪਤਾ ਲੱਗਾ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਉੱਤਰਾਖੰਡ, ਹਿਮਾਚਲ ਵਿੱਚ ਵੀ ਪ੍ਰਦੇਸ਼, ਪੰਜਾਬ ਦੀ ਮਿੰਨੀ ਰਾਜਧਾਨੀ ਮੁਹਾਲੀ ਵਿੱਚ ਜੰਮੂ-ਕਸ਼ਮੀਰ, ਝਾਰਖੰਡ ਆਦਿ ਰਾਜਾਂ ਤੋਂ ਆਈਆਂ ਅੌਰਤਾਂ ਕੰਮ ਕਰ ਰਹੀਆਂ ਹਨ। ਦਿਸ਼ਾ ਟਰੱਸਟ 200 ਦੇ ਕਰੀਬ ਅਜਿਹੀਆਂ ਅੌਰਤਾਂ ਦੇ ਸੰਪਰਕ ਵਿੱਚ ਆਇਆ। ਜਿਸ ਕੋਲ ਰਹਿਣ ਲਈ ਛੱਤ ਨਹੀਂ ਸੀ।
ਇਨ੍ਹਾਂ ਅੌਰਤਾਂ ਲਈ ਪੀਜੀ ਸਹੂਲਤਾਂ ਮਹਿੰਗੀਆਂ ਅਤੇ ਅਸੁਰੱਖਿਅਤ ਸਨ। ਜਿਸ ਕਾਰਨ ਦਿਸ਼ਾ ਵਿਮੈਨ ਵੈਲਫੇਅਰ ਟਰੱਸਟ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪੰਜਾਬ ਦੀ ਮਿੰਨੀ ਰਾਜਧਾਨੀ ਮੁਹਾਲੀ ਵਿੱਚ ਅੌਰਤਾਂ ਲਈ ਵਰਕਿੰਗ ਵਿਮੈਨ ਹੋਸਟਲ ਸ਼ੁਰੂ ਕਰਨ ਦੀ ਮੰਗ ਉਠਾਈ ਸੀ। ਇਸ ਦੌਰਾਨ ਚੋਣਾਂ ਹੋਣ ਕਾਰਨ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਹੋ ਸਕੀ। ਇਸ ਤੋਂ ਬਾਅਦ ਜਦੋਂ ਟਰੱਸਟ ਨੇ ਇਹ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਮਹਿਲਾ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਅੱਗੇ ਰੱਖਿਆ ਤਾਂ ਉਨ੍ਹਾਂ ਇਸ ਦਿਸ਼ਾ ਵਿੱਚ ਸਾਰਥਕ ਯਤਨ ਕੀਤੇ। ਇਸ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਕਟਰ-79 ਵਿੱਚ 0.9 ਏਕੜ ਜ਼ਮੀਨ ’ਤੇ 12.57 ਕਰੋੜ ਰੁਪਏ ਦੀ ਲਾਗਤ ਨਾਲ ਵਰਕਿੰਗ ਵਿਮੈਨ ਹੋਸਟਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨੂੰ ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਕਰਾਰ ਦਿੰਦਿਆਂ ਹਰਦੀਪ ਕੌਰ ਨੇ ਕਿਹਾ ਕਿ ਜਲਦੀ ਹੀ ਸੰਸਥਾ ਦਾ ਇੱਕ ਵਫ਼ਦ ਪੰਜਾਬ ਦੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਨੂੰ ਮਿਲੇਗਾ ਅਤੇ ਇੱਥੇ ਹੋਸਟਲ ਬਣਾਉਣ ਲਈ ਧੰਨਵਾਦ ਪ੍ਰਗਟ ਕਰੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…