ਪੇਂਡੂ ਸੰਘਰਸ਼ ਕਮੇਟੀ ਵੱਲੋਂ ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਇਕ ਸਿੱਧੂ ਸੌਂਪਿਆਂ ਮੰਗ ਪੱਤਰ

ਹਲਕਾ ਵਿਧਾਇਕ ਨੂੰ ਚੋਣਾਂ ਮੌਕੇ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਪਿੰਡਾਂ ਦੇ ਮਸਲੇ ਹੱਲ ਕਰਨ ਦੀ ਕੀਤੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਮਸਲਿਆਂ ਦੇ ਹੱਲ ਲਈ ਕੰਮ ਕਰਦੀ ਪੇੱਡੂ ਸੰਘਰਸ਼ ਕਮੇਟੀ ਦਾ ਇੱਕ ਵਫਦ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਉਹਨਾਂ ਨੂੰ ਚੋਣਾਂ ਮੌਕੇ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਸੰਬੰਧੀ ਕੀਤੇ ਵਾਇਦੇ ਪੂਰੇ ਕਰਨ ਦੀ ਮੰਗ ਕਰਦਿਆਂ ਪਿੰਡਾਂ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ।
ਪੇਂਡੂ ਸੰਘਰਸ਼ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਇਹ ਗੱਲ ਆਖੀ ਗਈ ਹੈ ਕਿ ਪਿੰਡਾਂ ਵਿੱਚ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਦਾ ਮਸਲਾ ਬਹੁਤ ਅਹਿਮ ਹੈ। ਪਿੰਡਾਂ ਦੀਆਂ ਗਲੀਆਂ ਵਿੱਚ ਹਰ ਵੇਲੇ ਗੰਦਾ ਬਦਬੂਦਾਰ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਪਿੰਡਾਂ ਵਿੱਚ ਬਿਮਾਰੀ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਪ੍ਰੰਬਧ ਵੀ ਤਰਸਯੋਗ ਹਾਲਤ ਵਿੱਚ ਹੈ।
ਮੰਗ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਿੰਡਾਂ ਵਿੱਚ ਪੁਰਾਣੀਆਂ ਤੰਗ ਗਲੀਆਂ, ਛੋਟੇ ਮਕਾਨਾਂ ਅਤੇ ਵਧੀ ਆਬਾਦੀ ਕਾਰਨ ਵਸੋਂ ਬਹੁਤ ਸੰਘਣੀ ਹੈ ਅਤੇ ਨਿਗਮ ਵਲੋੱ ਭੇਜੇ ਜਾ ਰਹੇ ਪ੍ਰਾਪਰਟੀ ਟੈਕਸ ਦੇ ਨੋਟਿਸਾਂ ਕਾਰਨ ਲੋਕ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਜਾਖੜ ਵੱਲੋਂ (ਅਤੇ ਖ਼ੁਦ ਹਲਕਾ ਵਿਧਾਇਕ ਵੱਲੋਂ) ਚੋਣਾਂ ਦੌਰਾਨ ਵਾਇਦਾ ਕੀਤਾ ਗਿਆ ਸੀ ਕਿ ਪਿੰਡਾਂ ’ਤੇ ਪ੍ਰਾਪਰਟੀ ਟੈਕਸ ਲਾਗੂ ਨਹੀਂ ਹੋਵੇਗਾ ਇਸ ਲਈ ਪਿੰਡਾਂ ਨੂੰ ਪ੍ਰਾਪਰਟੀ ਟੈਕਸ ਤੋਂ ਛੋਟ ਦਿਵਾਈ ਜਾਵੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹਨਾਂ ਪਿੰਡਾਂ (ਖਾਸ ਕਰ ਸ਼ਾਹੀ ਮਾਜਰਾ ਅਤੇ ਮਦਨਪੁਰ) ਵਿੱਚ ਬਹੁਤ ਸਾਰੀ ਜਮੀਨ ਸਰਕਾਰ ਦੇ ਨਾਮ ਬੋਲਦੀ ਹੈ ਜਿੱਥੇ ਲੋਕ ਜੱਦੀ ਪੁਸ਼ਤੀ ਇਹਨਾਂ ਘਰਾਂ ਵਿੱਚ ਰਹਿ ਰਹੇ ਹਨ। ਇਹਨਾਂ ਘਰਾਂ ਵਿੱਚ ਜਦੋਂ ਨਵੀਂ ਉਸਾਰੀ ਕਰਨੀ ਹੁੰਦੀ ਤਾਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪੈਂਦੀ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿੰਡਾਂ ਵਿੱਚ ਬੁਨਿਆਦੀ ਸਿਹਤ ਅਤੇ ਸਿਖਿਆ ਸਹੂਲਤਾਂ ਦੀ ਵੱਡੀ ਘਾਟ ਹੈ ਅਤੇ ਇਹਨਾਂ ਪਿੰਡਾਂ ਵਿੱਚ ਸਰਕਾਰੀ ਸਕੂਲ ਅਤੇ ਡਿਸਪੈਂਸਰੀਆਂ ਦੀ ਹਾਲਤ ਬਹੁਤ ਮਾੜੀ ਹੈ। ਪਿੰਡਾਂ ਵਿੱਚ ਕੋਈ ਖੇਡ ਮੈਦਾਨ ਵੀ ਨਹੀਂ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪਿੰਡਾਂ ਵਿੱਚ ਜਿਹੜੇ ਵਿਅਕਤੀ ਦੁੱਧ ਦਾ ਕਾਰੋਬਾਰ ਕਰ ਰਹੇ ਹਨ ਉਹਨਾਂ ਨੂੰ ਚੰਡੀਗੜ੍ਹ ਪੈਟਰਨ ਤੇ ਡੇਅਰੀ ਫਾਰਮ ਮੁਹੱਈਆ ਕਰਵਾਏ ਜਾਣ।
ਪੱਤਰ ਵਿੱਚ ਨਿਗਮ ਵਲੋੱ ਪਿੰਡਾਂ ਤੇ ਲਾਗੂ ਕੀਤੀ ਗਈ ਨਕਸ਼ਾ ਫੀਸ ਦਾ ਵਿਰੋਧ ਕਰਦਿਆਂ ਕਿਹਾ ਗਿਆ ਹੈ ਕਿ ਪੰਜਾਬ ਨਗਰ ਨਿਗਮ ਐਕਟ, 1976 ਦੇ ਤਹਿਤ ਲਾਲ ਲਕੀਰ ਦੇ ਅੰਦਰ ਵਸੇ ਮਕਾਨਾਂ ਤੋੱ ਨਕਸ਼ਾ ਫੀਸ ਦੀ ਵਸੂਲੀ ਨਹੀਂ ਕੀਤੀ ਜਾ ਸਕਦੀ ਪਰੰਤੂ ਨਿਗਮ ਵਲੋੱ ਇਹਨਾਂ ਪਿੰਡਾਂ ਤੋੱ ਜਬਰੀ ਨਕਸ਼ਾ ਫੀਸ ਦੀ ਵਸੂਲੀ ਕੀਤੀ ਜਾ ਰਹੀ ਹੈ ਜੋ ਕਿ ਐਕਟ ਦੇ ਖਿਲਾਫ ਹੈ ਅਤੇ ਇਸਤੇ ਤੁਰੰਤ ਰੋਕ ਲਗਾਈ ਜਾਵੇ।
ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਕਾਮਰੇਡ ਜਸਵੰਤ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਬਿੰਦਰਾ ਬੈਦਵਾਨ (ਕੌਂਸਲਰ) ਦੀਪ ਸਿੰਘ ਮਦਨਪੁਰ, ਸੂਬੇਦਾਰ ਸਰੂਪ ਸਿੰਘ, ਗੁਰਮੇਜ ਸਿੰਘ ਫੌਜੀ, ਹਰਮਿੰਦਰ ਸਿੰਘ ਨੰਬਰਦਾਰ, ਹਰਜੀਤ ਸਿੰਘ ਭੋਲੂ ਸੋਹਾਣਾ, ਬੂਟਾ ਸਿੰਘ ਸੋਹਾਣਾ, ਪ੍ਰੇਮ ਸਿੰਘ ਸ਼ਾਹੀ ਮਾਜਰਾ, ਜਗਦੇਵ ਸਿੰਘ ਸ਼ਾਹੀ ਮਾਜਰਾ, ਬਾਲਕ੍ਰਿਸ਼ਨ ਸ਼ਰਮਾ ਸਮੇਤ ਵੱਡੀ ਗਿਣਤੀ ਪਿੰਡਾਂ ਦੇ ਵਸਨੀਕ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …