ਯੂਨਾਈਟਿਡ ਸਿੱਖ ਪਾਰਟੀ ਵੱਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ’ਤੇ ਪਾਬੰਦੀ ਲਗਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਯੂਨਾਈਟਿਡ ਸਿੱਖ ਪਾਰਟੀ ਨੇ ਅੱਜ ਮੁਹਾਲੀ ਦੇ ਡੀਸੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਵਿੱਚ ਫਿਲਮ ਨਾਨਕ ਸ਼ਾਹ ਫਕੀਰ ਉਪਰ ਪਾਬੰਦੀ ਲਗਾਈ ਜਾਵੇ ਤਾਂ ਜੋ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਆਗੂ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਫਿਲਮ ਨਾਨਕ ਸ਼ਾਹ ਫ਼ਕੀਰ 13 ਅਪ੍ਰੈਲ ਨੂੰ ਪੰਜਾਬ ਦੇ ਵਿੱਚ ਰਿਲੀਜ ਹੋਣ ਵਾਲੀ ਤੇ ਵੱਖ ਵੱਖ ਸਿਨੇਮਾ ਘਰਾਂ ਵਿੱਚ ਲੱਗਣ ਵਾਲੀ ਹੈ, ਇਹ ਫਿਲਮ ਸਿੱਖ ਸਿਧਾਂਤਾਂ ਦੇ ਉਲਟ ਹੈ। ਇਸ ਫਿਲਮ ਵਿੱਚ ਗੁਰੂ ਸਾਹਿਬਾਨ ਅਤੇ ਉਹਨਾਂ ਦੇ ਪਰਿਵਾਰ ਦੀ ਭੂਮਿਕਾ ਅਦਾਕਾਰਾਂ ਵੱਲੋੱ ਨਿਭਾਈ ਗਈ ਹੈ ਅਤੇ ਫਿਲਮ ਦਾ ਨਾਮ ਨਾਨਕ ਸ਼ਾਹ ਫ਼ਕੀਰ ਹੈ ਜਦੋਂਕਿ ਉਹ ਸਾਡੇ ਗੁਰੂ ਸਾਹਿਬਾਨ ਹਨ। ਉਹਨਾਂ ਕਿਹਾ ਕਿ ਫਿਲਮ ਵਿੱਚ ਗੁਰੂ ਸਾਹਿਬਾਨ ਦੀ ਬਰਾਬਰੀ ਕਰਨ ਦੀ ਕੋਝੀ ਹਰਕਤ ਕੀਤੀ ਗਈ ਹੈ ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਇਸ ਫਿਲਮ ਦੇ ਪੰਜਾਬ ਵਿੱਚ ਰਿਲੀਜ ਹੋਣ ਉਪਰ ਪਾਬੰਦੀ ਲਗਾਈ ਜਾਵੇ।
ਇਸ ਮੌਕੇ ਭਾਈ ਕਮਲਜੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਬਾਵਾ ਸਿੰਘ, ਭਾਈ ਮਲਕੀਤ ਸਿੰਘ, ਯੂਨਾਈਟਿਡ ਸਿੱਖ ਪਾਰਟੀ ਦੇ ਬੁਲਾਰੇ ਭਾਈ ਹਰਚੰਦ ਸਿੰਘ ਮੰਡਿਆਣਾ, ਭਾਈ ਹਰਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਮਾਨ, ਭਾਈ ਰਣਜੋਧ ਸਿੰਘ ਸਤਿਕਾਰ ਕਮੇਟੀ, ਭਾਈ ਮਲਕੀਤ ਸਿੰਘ ਬਜਹੇੜੀ ਖਾਲਸਾ ਗਰੁੱਪ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …