nabaz-e-punjab.com

ਸਿਹਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀ ਹੱਕੀ ਮੰਗਾਂ ਸਬੰਧੀ ਦਿੱਤਾ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਸਿਹਤ ਵਿਭਾਗ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਲਮਕ ਵਿੱਚ ਪਈਆਂ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਵਿਭਾਗ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 13 ਸਾਲਾਂ ਤੋਂ ਕਰੀਬ 15 ਹਜ਼ਾਰ ਕਰਮਚਾਰੀ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਹਨ ਪ੍ਰੰਤੂ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਜਾਂ ਤਨਖ਼ਾਹ ਸਕੇਲ ਦੇਣ ਸਬੰਧੀ ਕੋਈ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਸਿਹਤ ਮੁਲਾਜ਼ਮਾਂ ਲਈ ਵੀ ਕੋਈ ਠੋਸ ਨੀਤੀ ਨਹੀਂ ਬਣਾਈ ਹੈ। ਸਗੋਂ ਸਰਕਾਰ ਵੱਲੋਂ ਕਰਮਚਾਰੀਆਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਕਰਮਚਾਰੀਆਂ ਨੂੰ ਗੁਆਂਢੀ ਸੂਬਿਆਂ ਵਾਂਗ ਪੂਰੀ ਤਨਖ਼ਾਹ ਅਤੇ ਭੱਤੇ ਆਦਿ ਦਿੱਤੇ ਜਾਣ। ਇਸ ਮੌਕੇ ਸਟਾਫ਼ ਨਰਸ ਰਚਨਾ ਦੇਵੀ, ਹਰਸਿਮਰਤ ਕੌਰ, ਫਾਰਮਾਸਿਸਟ ਗਗਨ ਸਿੰਗਲਾ, ਲੈਬ ਟੈਕਨੀਸ਼ੀਅਨ ਸੰਦੀਪ ਸਿੰਘ, ਅਨਿਲ ਵਸ਼ਿਸ਼ਟ, ਰਾਜਵਿੰਦਰ ਕੌਰ ਅਤੇ ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਮੁਲਾਜ਼ਮ ਆਗੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…