ਡੀਸੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਇਆ ‘13ਵਾਂ ਰਾਸ਼ਟਰੀ ਵੋਟਰ ਦਿਵਸ’

ਵੋਟਰਾਂ/ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਸਬੰਧੀ ਸਹੁੰ ਚੁਕਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਬੁੱਧਵਾਰ ਨੂੰ ਜ਼ਿਲ੍ਹਾ ਪੱਧਰੀ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਬੰਧੀ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਬਰਾੜ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।
ਸਮਾਗਮ ਵਿੱਚ ਹਾਜ਼ਰ ਮੁਹਾਲੀ ਜ਼ਿਲ੍ਹੇ ਦੇ ਵੋਟਰਾਂ/ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਸਬੰਧੀ ਸਹੁੰ ਚੁਕਾਈ ਗਈ ਅਤੇ ਆਮ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਸਹੀ ਵਰਤੋਂ ਕਰਨ ਬਾਰੇ ਜਾਣੂ ਕਰਵਾਇਆ ਅਤੇ ਹੋਰ ਅੱਗੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਲੇਖ, ਭਾਸ਼ਣ ਅਤੇ ਸੰਗੀਤ ਮੁਕਾਬਲਿਆਂ ਵਿੱਚ ਭਾਗ ਲਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਅਤੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…