ਪਰਾਲੀ ਦੀਆਂ ਗੰਢਾਂ ਰੱਖਣ ਲਈ ਢੁਕਵੀਂ ਥਾਂ ਦਾ ਪ੍ਰਬੰਧ ਕਰਨ ਲਈ ਅੱਗੇ ਆਇਆ ਜ਼ਿਲ੍ਹਾ ਪ੍ਰਸ਼ਾਸਨ

ਝੋਨੇ ਦੀ ਵਾਢੀ ਦੇ ਸੀਜ਼ਨ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਮੁਹਾਲੀ ਜ਼ਿਲ੍ਹੇ ਵਿੱਚ 20 ਬੇਲਰ ਹੋਣਗੇ: ਡੀਸੀ

ਐਸਡੀਐਮਜ਼ ਨੂੰ ਮਸ਼ੀਨਾਂ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਲਈ ਕਿਸਾਨਾਂ ਦੇ ਸੰਪਰਕ ’ਚ ਰਹਿਣ ਦੇ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨਾਲ ਨਜਿੱਠਣ ਲਈ ਜ਼ਿਲ੍ਹੇ ਦੀਆਂ ਪਰਾਲੀ ਪ੍ਰਬੰਧਨ ਇਕਾਈਆਂ ਨੂੰ ਆਰਜ਼ੀ ਸਟਾਕ ਸਾਈਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨਿਗੂਣੀਆਂ ਕਰਨ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਸਾਨੂੰ ਟੀਸੀ ਟੈਰੀਟੈਕਸ ਲਿਮਟਿਡ, ਨਚੀਕੇਤਾ ਪੇਪਰ ਲਿਮਟਿਡ, ਵਿੰਡਸਰ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਅਤੇ ਵਾਈਸੀਡੀ ਇੰਡਸਟਰੀਅਲ ਲਿਮਿਟੇਡ ਤੋਂ ਵੱਖ-ਵੱਖ ਥਾਵਾਂ ’ਤੇ 87 ਏਕੜ ਸਟਾਕ ਸਾਈਟਾਂ ਦੀ ਮੰਗ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸਾਈਟਾਂ ਬਹੁਤ ਮਾਮੂਲੀ ਫੀਸ ’ਤੇ ਉਪਲਬਧ ਕਰਵਾਈਆਂ ਜਾਣਗੀਆਂ ਤਾਂ ਜੋ ਐਕਸ-ਸੀਟੂ ਪ੍ਰਕਿਰਿਆ ਦੁਆਰਾ ਪਰਾਲੀ ਦੇ ਨਿਪਟਾਰੇ ਲਈ ਉਨ੍ਹਾਂ ਦੇ ਯਤਨਾਂ ਵਿੱਚ ਸਹਾਇਤਾ ਕੀਤੀ ਜਾ ਸਕੇ।
ਡੀਸੀ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 20 ਬੇਲਰਾਂ ਅਤੇ ਰੇਕਾਂ ਦੀ ਗਿਣਤੀ ਪੂਰੀ ਹੋ ਜਾਵੇਗੀ ਕਿਉਂ ਜੋ 14 ਹੋਰ ਬੇਲਰ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨਾਂ ਨੂੰ ਕੁੱਲ 352 ਇਨ-ਸੀਟੂ ਅਤੇ ਐਕਸ-ਸੀਟੂ ਪ੍ਰਣਾਲੀ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਜਿਨ੍ਹਾਂ ’ਚੋਂ 144 ਮਨਜ਼ੂਰੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ 51 ਖ਼ਰੀਦੀਆਂ ਜਾ ਚੁੱਕੀਆਂ ਹਨ। ਉਪ ਮੰਡਲ ਮੈਜਿਸਟਰੇਟਾਂ ਨੂੰ ਮਸ਼ੀਨਰੀ ਦੀ ਖਰੀਦ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸੀ ਆਰ ਐਮ ਮਸ਼ੀਨਰੀ ਖਰੀਦਣ ਵਾਲੇ ਸਾਰੇ ਪ੍ਰਾਰਥੀਆਂ ਦੇ ਸੰਪਰਕ ਵਿੱਚ ਰਹਿਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸੰਵੇਨਸ਼ੀਲ ਖੇਤਰਾਂ ਵਿੱਚ ਮਸ਼ੀਨਾਂ ਦੀ ਉਪਲਬਧਤਾ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 352 ਸੀ.ਆਰ.ਐਮ. ਮਸ਼ੀਨਰੀ ਦੇ ਅੰਕੜੇ ਵਿੱਚ 184 ਸਰਫੇਸ ਸੀਡਰ ਵੀ ਸ਼ਾਮਲ ਹਨ, ਜੋ ਕਿ ਝੋਨੇ ਦੀ ਪਰਾਲੀ ਦੇ ਇਨ-ਸੀਟੂ ਪ੍ਰਬੰਧਨ ਲਈ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੇ ਹਿੱਤ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਨਿਪਟਾਰੇ ਲਈ ਵੱਧ ਤੋਂ ਵੱਧ ਸੀ ਆਰ ਐਮ ਮਸ਼ੀਨਰੀ ਦੀ ਵਰਤੋਂ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਐਸਡੀਐਮਜ਼ ਚੰਦਰ ਜੋਤੀ ਸਿੰਘ ਮੁਹਾਲੀ, ਹਿਮਾਂਸ਼ੂ ਗੁਪਤਾ ਡੇਰਾਬੱਸੀ, ਡੇਵੀ ਗੋਇਲ ਖਰੜ, ਡੀਡੀਪੀਓ ਅਮਨਿੰਦਰਪਾਲ ਸਿੰਘ ਚੌਹਾਨ, ਡੀਆਰ ਗੁਰਬੀਰ ਸਿੰਘ ਢਿੱਲੋਂ, ਏਡੀਓ ਗੁਰਦਿਆਲ ਕੁਮਾਰ ਸਮੇਤ ਬੇਲਰ ਮਾਲਕ ਅਤੇ ਪਰਾਲੀ ਸਾੜਨ ਵਾਲੇ ਬੁਆਇਲਰਾਂ ਨਾਲ ਲੈਸ ਯੂਨਿਟਾਂ ਵਾਲੀਆਂ ਫੈਕਟਰੀਆਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …