ਜ਼ਿਲ੍ਹਾ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਖ਼ਿਲਾਫ਼ ਸ਼ਿਕੰਜਾ ਕੱਸਿਆ, ਤਿੰਨ ਹੋਰ ਫ਼ਰਮਾਂ ਦੇ ਲਾਇਸੈਂਸ ਰੱਦ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਨੇ ਅਣਅਧਿਕਾਰਤ ਟਰੈਵਲ ਏਜੰਟਾਂ\ਇਮੀਗਰੇਸ਼ਨ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਪੁਲੀਸ ਵੱਲੋਂ ਜਿੱਥੇ ਬੀਤੇ ਕੱਲ੍ਹ 18 ਗੈਰਕਾਨੂੰਨੀ ਟਰੈਵਲ ਏਜੰਟਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ, ਉੱਥੇ ਅੱਜ ਪ੍ਰਸ਼ਾਸਨ ਨੇ ਤਿੰਨ ਹੋਰ ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ। ਇਸ ਤੋਂ ਪਹਿਲਾਂ ਵੀ ਅਜਿਹੀਆਂ ਦਰਜਨਾਂ ਫ਼ਰਮਾਂ ਦੇ ਲਾਇਸੈਂਸ ਰੱਦ ਅਤੇ ਮੁਅੱਤਲ ਕੀਤੇ ਜਾ ਚੁੱਕੇ ਹਨ।
ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ ਤਿੜਕੇ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਗਲੋਬਲ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦਾ ਸੈਕਟਰ-82 ਵਿੱਚ ਦਫ਼ਤਰ ਸੀ, ਦੀ ਮਾਲਕ ਸ੍ਰੀਮਤੀ ਪਵਨੀਤ ਕੌਰ ਵਾਸੀ ਲੁਧਿਆਣਾ ਅਤੇ ਮਾਲਕ ਪਰਵਾਰ ਨਿਸ਼ਾਨ ਸਿੰਘ ਵਾਸੀ ਸੈਕਟਰ-39ਡੀ, ਚੰਡੀਗੜ੍ਹ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦੇ ਕੰਮ ਲਈ 25 ਮਾਰਚ 2019 ਨੂੰ ਲਾਇਸੈਂਸ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਬੀਤੀ 24 ਮਾਰਚ ਨੂੰ ਖ਼ਤਮ ਹੋ ਚੁੱਕੀ ਹੈ।
ਅਧਿਕਾਰੀ ਨੇ ਦੱਸਿਆ ਕਿ ਤਹਿਸੀਲਦਾਰ ਦੀ ਰਿਪੋਰਟ ਅਨੁਸਾਰ ਇਸ ਪਤੇ ’ਤੇ ਕੋਈ ਵੀ ਦਫ਼ਤਰ ਨਹੀਂ ਸੀ। ਇਸ ਨਾਮ ਦਾ ਪ੍ਰਾਰਥੀ ਨਾ ਹੋਣ ਕਰਕੇ ਦਫ਼ਤਰ ਬੰਦ ਹੈ। ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਅਤੇ ਲਾਇਸੈਂਸ ਰਿਨਿਊ ਨਾ ਕਰਵਾਉਣ ਅਤੇ ਨਿਯਮਾਂ ਦੀ ਪਾਲਣਾ ਨਾ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇ ਕੇ ਫ਼ਰਮ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਹੈ। ਜਿਸ ਕਰਕੇ ਗਲੋਬਲ ਕੰਸਲਟੈਂਟਸ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੈਂਸੀ/ਡਾਇਰੈਕਟਰਜ਼/ਫ਼ਰਮ ਦੀ ਪਾਰਟਨਰ ਦੇ ਖ਼ਿਲਾਫ਼ ਕੋਈ ਵੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਪਰੋਕਤ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਪਾਬੰਦ ਹੋਣਗੇ।
ਇੰਜ ਹੀ ਇੰਮਪ੍ਰੀਅਰ ਮਾਈਗਰੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਫ਼ਰਮ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਫ਼ਰਮ ਦਾ ਦਫ਼ਤਰ ਬੈਸਟੈਕ ਬਿਜ਼ਨਸ ਟਾਵਰ, ਸੈਕਟਰ-66 ਵਿੱਚ ਸਥਿਤ ਸੀ, ਦੇ ਮਾਲਕ ਨਵਨੀਤ ਸਿੰਘ ਆਹਲੂਵਾਲੀਆ ਵਾਸੀ ਨਵੀਂ ਦਿੱਲੀ, ਹਾਲ ਵਾਸੀ ਪਾਲਮ ਵਿਲੇਜ਼ ਅਪਾਰਟਮੈਂਟਸ, ਸੈਕਟਰ-126, ਖਰੜ ਅਤੇ ਮਾਲਕ ਗੁਰਦਰਸ਼ਨ ਸਿੰਘ ਵਾਸੀ ਨਵੀਂ ਦਿੱਲੀ ਨੂੰ ਕੰਸਲਟੈਂਸੀ ਦੇ ਕੰਮ ਲਈ 7 ਮਾਰਚ 2019 ਨੂੰ ਲਾਇਸੈਂਸ ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ 6 ਮਾਰਚ 024 ਨੂੰ ਖ਼ਤਮ ਹੋ ਚੁੱਕੀ ਹੈ।
ਇਸੇ ਤਰ੍ਹਾਂ ਗਿਆਨਮ ਐਜੂਕੇਸ਼ਨ ਅਤੇ ਟਰੇਨਿੰਗ ਇੰਸਟੀਚਿਊਟ ਪ੍ਰਾਈਵੇਟ ਲਿਮਟਿਡ ਫ਼ਰਮ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਕੰਪਨੀ ਦਾ ਦਫ਼ਤਰ ਫੇਜ਼-7 ਵਿੱਚ ਸੀ, ਦੇ ਮਾਲਕ ਵਰਿੰਦਰ ਮੋਹਨ ਸਿੰਘ ਅਤੇ ਉਸ ਦੀ ਚਰਨਜੀਤ ਕੌਰ ਵਾਸੀ ਸੈਕਟਰ-68 ਅਤੇ ਮਾਲਕ ਰਾਕੇਸ਼ ਰਸਤੋਗੀ ਵਾਸੀ ਸੈਕਟਰ-37-ਡੀ ਨੂੰ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦੇ ਕੰਮ ਲਈ 12 ਮਾਰਚ 2019 ਨੂੰ ਲਾਇਸੈਂਸ ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ 11 ਮਾਰਚ 2024 ਨੂੰ ਖ਼ਤਮ ਹੋ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …