ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਅਹਿਮ ਮੀਟਿੰਗ, ਜ਼ਰੂਰੀ ਹਦਾਇਤਾਂ ਜਾਰੀ

ਸਕੂਲ ਮੁਖੀਆਂ ਨੂੰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਇੱਥੋਂ ਦੇ ਗਿਆਨ ਜੋਤੀ ਗਲੋਬਲ ਇੰਸਟੀਚਿਊਟ ਫੇਜ਼-2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਕੂਲ ਮੁਖੀਆਂ ਨਾਲ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਸਕੂਲੀ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ’ਤੇ ਜ਼ੋਰ ਦਿੱਤਾ।
ਡੀਈਓ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਬੁਲਿਆਦੀ ਢਾਂਚੇ ਦੀ ਘਾਟ ਹੈ, ਉਸ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਦਫ਼ਤਰ ਨੂੰ ਲਿਖਤੀ ਬੇਨਤੀ ਕੀਤੀ ਜਾਵੇ ਤਾਂ ਜੋ ਸਮੂਹ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਨ ਅਤੇ ਬੈਠਣ ਲਈ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਵਧੀਆ ਫਰਨੀਚਰ, ਗਰੀਨ ਬੋਰਡ, ਪ੍ਰਾਜੈਕਟਰ, ਐਜੂਸੈੱਟ ਸਿਸਟਮ ਚਾਲੂ ਹਾਲਤ ਵਿੱਚ ਰੱਖਿਆ ਜਾਵੇ। ਸਾਰੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਜਾਣ ਅਤੇ ਬਾਕੀ ਰਹਿੰਦੀ ਕਿਤਾਬਾਂ ਦੀ ਡਿਮਾਂਡ ਭੇਜੀ ਜਾਵੇ। ਬੱਚਿਆਂ ਨੂੰ ਵਰਦੀਆਂ ਖ਼ਰੀਦ ਕੇ ਵੰਡੀਆਂ ਜਾਣ ਅਤੇ ਇਸ ਦੀ ਅੱਪਡੇਸ਼ਨ ਈ-ਪੰਜਾਬ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਚਾਲੂ ਵਿੱਦਿਅਕ ਸੈਸ਼ਨ ਦੇ ਦਾਖ਼ਲਿਆਂ ਵਿੱਚ ਵਾਧਾ ਕਰਨ, ਬੱਚਿਆਂ ਦਾ ਡਰਾਪ ਆਊਟ ਖ਼ਤਮ ਕਰਨਾ, ਵੱਖ-ਵੱਖ ਵਜ਼ੀਫਿਆਂ, ਆਧਾਰ ਅੱਪਡੇਸ਼ਨ ਬਾਰੇ, ਇੰਸਪਾਇਰ ਐਵਾਰਡ, ਬਾਲ ਵਿਗਿਆਨ ਕਾਂਗਰਸ, ਅੱਵਲ ਬੱਚਿਆਂ, ਪੀਐਮ ਪੋਸ਼ਣ ਤਹਿਤ ਮਿਡ-ਡੇਅ-ਮੀਲ, ਸਕੂਲ ਖੇਡਾਂ , 75ਵੀਂ ਆਜ਼ਾਦੀ ਦਿਵਸ ਬਾਰੇ, ਜੀ-20 ਤਹਿਤ ਯੁਵਾ ਮੰਥਨ ਮਾਡਲ, ਡਰੱਗਸ-ਡੀ ਐਡਿਕਟਕ, ਵਿਗਿਆਨਕ ਗਤੀਵਿਧੀਆਂ, ਆਜ਼ਾਦੀ ਦਿਵਸ ਮਨਾਉਣ, ਸਾਲਾਨਾ ਫੰਕਸ਼ਨ ਅਤੇ ਸਾਲਾਨਾ ਰਸਾਲੇ ਆਦਿ ਬਾਰੇ ਵਿਸਥਾਰ ਸਹਿਤ ਵਿਚਾਰ ਚਰਚਾ ਕਰਕੇ ਹਦਾਇਤਾਂ ਜਾਰੀ ਕੀਤੀਆਂ ਅਤੇ ਯੋਜਨਾਬੰਦੀ ਕੀਤੀ।
ਇਸ ਮੌਕੇ ਡਿਪਟੀ ਡੀਈਓ ਸੈਕੰਡਰੀ ਅੰਗਰੇਜ਼ ਸਿੰਘ ਨੇ ਵੀ ਸਕੂਲ ਮੁਖੀਆਂ ਨੂੰ ਸੰਬੋਧਨ ਕੀਤਾ। ਬਲਾਕ ਨੋਡਲ ਅਫ਼ਸਰਾਂ ਵਿੱਚ ਹਰਿੰਦਰ ਕੌਰ, ਸੁਰਿੰਦਰ ਕੌਰ, ਸੰਤੋਸ਼ ਗੱਖੜ, ਮੁਹੰਮਦ ਸ਼ਰੀਫ਼, ਗੁਰਵਿੰਦਰ ਕੌਰ, ਬਲਵਿੰਦਰ ਸਿੰਘ, ਬੰਦਨਾ ਪੁਰੀ, ਸੰਜੀਵ ਕੁਮਾਰ ਅਤੇ ਗੁਰਸੇਵਕ ਸਿੰਘ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਸਮੇਤ ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …