Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਬਾਰੇ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ: ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਇੱਕ ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਪ੍ਰੋਗਰਾਮ 27 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ 9 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਬੂਥ ਲੈਵਲ ਅਫ਼ਸਰ (ਬੀਐਲਓਜ਼) ਵੱਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੂਹ ਈਆਰਓਜ਼ ਵੱਲੋਂ ਆਪਣੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੋਲਿੰਗ ਸਟੇਸ਼ਨ ਉੱਤੇ ਦੋਵੇਂ ਦਿਨ ਇਹ ਵਿਸ਼ੇਸ਼ ਕੈਂਪ ਲੱਗਣ। ਉਨ੍ਹਾਂ ਕਿਹਾ ਕਿ ਸਪੈਸ਼ਲ ਕੈਂਪ ਦੌਰਾਨ ਬੀਐਲਓਜ਼ ਪੋਲਿੰਗ ਸਟੇਸ਼ਨ ਵਿੱਚ ਨਾਗਰਿਕਾਂ/ਵੋਟਰਾਂ ਪਾਸੋਂ ਦਾਅਵੇ/ਇਤਰਾਜ਼ (ਫਾਰਮ ਨੰਬਰ-6, 7 ਅਤੇ 8) ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੇ ਟੀਚੇ ਨੂੰ ਵੀ ਪੂਰਾ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 18-19 ਸਾਲ ਦੇ ਨੌਜਵਾਨ ਅਤੇ ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ 1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਮੂਹ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜ਼ਰੂਰ ਬਣਾਉਣ। ਵੋਟ ਬਣਾਉਣ ਲਈ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੋਟ ਵਿੱਚ ਸੋਧ ਕਰਵਾਉਣ/ਵੋਟ ਸ਼ਿਫ਼ਟ ਕਰਵਾਉਣ ਲਈ ਫਾਰਮ ਨੰਬਰ-8 https://voters.eci.gov.in/ ਅਤੇ Voter helpline 1pp ਉੱਤੇ ਭਰਿਆਂ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 4 ਤੇ 5 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗ ਰਹੇ ਵਿਸ਼ੇਸ਼ ਕੈਂਪ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਦੇਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ