Nabaz-e-punjab.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰ ਦਿਵਸ ’ਤੇ ਵੱਖ ਵੱਖ ਥਾਵਾਂ ’ਤੇ ਲਗਾਏ ਜਾਗਰੂਕ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸ਼ਿਖਾ ਗੋਇਲ ਦੀ ਅਗਵਾਈ ਹੇਠ ਮਜ਼ਦੂਰ ਦਿਵਸ ’ਤੇ ਬੁੱਧਵਾਰ ਨੂੰ ਮਜ਼ਦੁਰਾਂ ਲਈ ਨਾਲਸਾ (ਲੀਗਲ ਸਰਵਿਸੀਜ਼ ਟੂ ਵਰਕਰਸ ਇੰਨ ਅਨਓਰਗਨਾਇਜ਼ਡ ਸੈਕਟਰ) ਸਕੀਮ 2015 ਦੇ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਨਾਲਸਾ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਇੰਝ ਹੀ ਮਜ਼ਦੂਰਾਂ ਨੂੰ ਡਿਊਟੀ ਦੌਰਾਨ ਦੁਰਘਟਨਾ ਵਾਪਰਨ ’ਤੇ ਮਿਲਣ ਵਾਲੇ ਮੁਆਵਜ਼ੇ ਅਤੇ ਕਾਨੂੰਨੀ ਹੱਕਾਂ ਬਾਰੇ ਦੱਸਿਆ ਗਿਆ। ਇਸ ਮੌਕੇ ਮਜਦੂਰਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਦੀ ਪ੍ਰਚਾਰ ਸਮੱਗਰੀ ਵੰਡੀ ਗਈ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਹਾਇਤਾ ਚਾਹੀਦੀ ਹੈ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੇ ਦਫ਼ਤਰ ਆ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ ਜਾਂ ਟੋਲ ਫਰੀ ਹੈਲਪਲਾਈਨ ਨੰਬਰ 1968 ’ਤੇ ਵੀ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…