nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਨੇ ਪੀਸੀਏ ਸਟੇਡੀਅਮ ਨੇੜਲੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ

ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਣਗੇ ਤਾਜ਼ਾ ਹੁਕਮ

ਨਬਜ਼-ਏ-ਪੰਜਾਬ, ਮੁਹਾਲੀ, 20 ਸਤੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਰੱਖਿਆ ਅਤੇ ਅਮਨ ਕਾਨੂੰਨ ਸਥਿਤੀ ਦੇ ਮੱਦੇਨਜ਼ਰ ਇੱਥੋਂ ਦੇ ਪੀਸੀਏ ਸਟੇਡੀਅਮ ਫੇਜ਼-9 ਅਤੇ ਇਸ ਦੇ ਨਾਲ ਲੱਗਦੇ 5 ਕਿੱਲੋਮੀਟਰ ਘੇਰੇ ਦੇ (ਰੇਡੀਅਸ) ਏਰੀਆ ਨੂੰ 20 ਸਤੰਬਰ ਤੋਂ 23 ਸਤੰਬਰ ਤੱਕ ‘ਨੋ-ਡਰੋਨ’ ਅਤੇ ‘ਨੋ-ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਇਹ ਤਾਜ਼ਾ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਏਰੀਆ ਵਿੱਚ ਕੋਈ ਵੀ ਕਿਸੇ ਕਿਸਮ ਦੇ ਫਲਾਇੰਗ ਆਬਜੈਕਟ ਦੇ ਉਡਾਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ ਅਤੇ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 20 ਸਤੰਬਰ ਤੋਂ 23 ਸਤੰਬਰ ਤੱਕ ਉਪਰੋਕਤ ਏਰੀਆ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …