ਜ਼ਿਲ੍ਹਾ ਮੈਜਿਸਟਰੇਟ ਨੇ ਕੋਵਿਡ ਪਾਬੰਦੀਆਂ ਵਿੱਚ 25 ਮਾਰਚ ਤੱਕ ਕੀਤਾ ਹੋਰ ਵਾਧਾ

ਸਕੂਲ\ਕਾਲਜ, ਆਈਟੀਆਈ, ਕੋਚਿੰਗ ਸੈਂਟਰਾਂ, ਲਾਇਬ੍ਰੇਰੀਆਂ ਕੋਵਿਡ ਪ੍ਰੋਟੋਕਾਲ ਤਹਿਤ ਖੋਲ੍ਹਣ ਦੀ ਆਗਿਆ

15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਕਲਾਸ ’ਚ ਜਾਣ ਲਈ ਟੀਕਾਕਰਨ ਦੀ ਘੱਟੋ-ਘੱਟ ਪਹਿਲੀ ਖੁਰਾਕ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਮੁਹਾਲੀ ਦੀ ਹੱਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 25 ਮਾਰਚ ਤੱਕ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਵਾਂ ਉੱਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ ਲਾਗੂ ਰਹੇਗਾ। ਉਨ੍ਹਾਂ ਦੱਸਿਆ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ) ਸਮੇਤ ਸਕੂਲ, ਪੌਲੀਟੈਕਨਿਕ, ਆਈਟੀਆਈ, ਕੋਚਿੰਗ ਸੈਂਟਰਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਸਰਕਾਰੀ ਤੇ ਨਿੱਜੀ) ਨੂੰ ਖੋਲ੍ਹਣ ਦੀ ਆਗਿਆ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੰਸਥਾਵਾਂ ਦੀ ਰੈਗੂਲਰ ਤੌਰ ’ਤੇ ਸੈਨੀਟਾਈਜੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਬੰਧਤ ਸੰਸਥਾਵਾਂ ਵਿੱਚ 15 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜ਼ਮੀ ਕਰਨ ਉਪਰੰਤ ਹੀ ਨਿੱਜੀ ਤੌਰ ’ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬਧ ਨਹੀਂ ਹੋ ਸਕੇਗੀ। ਜ਼ਿਲ੍ਹੇ ਤੋਂ ਬਾਹਰਲੇ ਸੂਬਿਆਂ ਅਤੇ ਇਲਾਕਿਆਂ ਤੋਂ ਆਉਣ ਵਾਲੇ ਵਿਅਕਤੀ ਪੂਰੀ ਤਰ੍ਹਾਂ ਵੈਕਸੀਨੇਟਡ ਹੋਣਗੇ, ਤੱਦ ਹੀ ਉਹ ਮੁਹਾਲੀ ਜ਼ਿਲ੍ਹੇ ਦੀ ਹੱਦ ਵਿੱਚ ਦਾਖ਼ਲ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਾਜ਼ਾ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…