Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਵੱਲੋਂ 60 ਗਰਾਮ ਹੈਰੋਈਨ ਤੇ 20 ਗਰਾਮ ਆਈਸ ਸਣੇ ਮੁਲਜ਼ਮ ਗ੍ਰਿਫ਼ਤਾਰ ਮੁਹਾਲੀ ਦੀ ਜੂਹ ’ਚ ਬਲੌਂਗੀ ਪੀਜੀ ਵਿੱਚ ਰਹਿੰਦਾ ਸੀ ਮੁਲਜ਼ਮ, ਡਰੱਗ ਮਨੀ ਵੀ ਕੀਤੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 60 ਗਰਾਮ ਹੈਰੋਇਨ ਅਤੇ 20 ਗਰਾਮ ਆਈਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 25000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਮੁਹਾਲੀ ਦੇ ਐਸਪੀ ਡਾ. ਜਯੋਤੀ ਯਾਦਵ ਅਤੇ ਡੀਐਸਪੀ ਹਰਸਿਮਰਤ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਲੌਂਗੀ ਏਰੀਆ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਜਿਸ ਦੌਰਾਨ ਬਲੌਂਗੀ ਬੈਰੀਅਰ ਨੇੜੇ ਸਬ ਇੰਸਪੈਕਟਰ ਹਰਭੇਜ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਆਕਾਸ਼ਦੀਪ ਸਿੰਘ ਉਰਫ਼ ਦੀਪੂ ਵਾਸੀ ਪਿੰਡ ਚੱਕਲਾਂ (ਮੋਰਿੰਡਾ) ਬਲੌਂਗੀ ਆਸਪਾਸ ਖੇਤਰ ਵਿੱਚ ਨਸ਼ੇ ਦੀ ਸਪਲਾਈ ਕਰਦਾ ਹੈ, ਜੋ ਬਲੌਂਗੀ ਵਿੱਚ ਪਾਣੀ ਦੀ ਟੈਂਕੀ ਨੇੜੇ ਕਾਂਤਾ ਦੇਵੀ ਦੇ ਪੀਜੀ ਵਿੱਚ ਟਾਪ ਫਲੋਰ ’ਤੇ ਕਿਰਾਏ ’ਤੇ ਕਮਰਾ ਲੈ ਕੇ ਰਹਿ ਰਿਹਾ ਹੈ। ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲੀਸ ਨੇ ਪੀਜੀ ਵਿੱਚ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 60 ਗਰਾਮ ਹੈਰੋਇਨ, 20 ਗਰਾਮ ਆਈਸ, ਇੱਕ ਇਲੈੱਕਟ੍ਰਾਨਿਕ ਕੰਡਾ ਅਤੇ 25 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜ਼ਮ ਆਕਾਸ਼ਦੀਪ ਦੀਪੂ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਆਕਾਸ਼ਦੀਪ ਦੀਪੂ ਬਾਰ੍ਹਵੀਂ ਪਾਸ ਹੈ ਅਤੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਮਾੜੀ ਸੰਗਤ ਵਿੱਚ ਪੈ ਗਿਆ ਅਤੇ ਨਸ਼ੇ ਸਪਲਾਈ ਕਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੌਜਵਾਨ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਅਤੇ ਆਈਸ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਸਪਲਾਈ ਕਰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ