ਜ਼ਿਲ੍ਹਾ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਦੋ ਮੁਲਜ਼ਮ ਅਸਲੇ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 27 ਜੁਲਾਈ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਸਰਪੰਚ ਕਲੋਨੀ ਭਾਗੋਮਾਜਰਾ ਵਿੱਚ ਇੱਕ ਵਿਅਕਤੀ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਉਕਤ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤਿਆਂ ਅਸਲਾ ਵੀ ਬਰਾਮਦ ਕਰ ਲਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਬੀਤੀ 16 ਤੇ 17 ਜੁਲਾਈ ਦੀ ਦਰਮਿਆਨੀ ਰਾਤ ਨੂੰ ਸਰਪੰਚ ਕਲੋਨੀ, ਭਾਗੋਮਾਜਰਾ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੇ ਸਰਪੰਚ ਕਲੋਨੀ ਭਾਗੋਮਾਜਰਾ ਵਿੱਚ ਰਹਿੰਦੇ ਅਨੂਜ ਵਾਸੀ ਭਿਵਾਨੀ ਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਦੋਂਕਿ ਅਨੂਜ ਦਾ ਸਾਥੀ ਪ੍ਰਨੀਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਸਬੰਧੀ ਖਰੜ ਸਿਟੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਇਸ ਅੰਨ੍ਹੇ ਕਤਲ ਕੇਸ ਨੂੰ ਟਰੇਸ ਕਰਕੇ ਦੋ ਨੌਜਵਾਨਾਂ ਉਜਵਲ ਭਾਰਦਵਾਜ ਉਰਫ਼ ਉਜੀ ਅਤੇ ਕਰਮਦੀਪ ਸੀਓਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤੇ ਹਥਿਆਰ ਅਤੇ ਮੋਟਰ ਸਾਈਕਲ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਨਿੱਜੀ ਰੰਜਸ ਦੇ ਚੱਲਦਿਆਂ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਐੱਸਐੱਸਪੀ ਗਰਗ ਨੇ ਦੱਸਿਆ ਕਿ ਉਜਵਲ ਭਾਰਦਵਾਜ ਅਤੇ ਕਰਮਦੀਪ ਸੀਓਰਨ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਮੁਲਜ਼ਮਾਂ ਦਾ ਸਪਲੈਂਡਰ ਮੋਟਰ ਸਾਈਕਲ ਵੀ ਜ਼ਬਤ ਕਰ ਲਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…