ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨਾ ਹਰ ਭਾਰਤੀ ਦਾ ਫਰਜ਼: ਸਿੱਧੂ

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਵਿੱਚ ਸਿੱਧੂ ਨੇ ਲਹਿਰਾਇਆ ਕੌਮਾ ਝੰਡਾ

ਸਕੂਲੀ ਬੱਚਿਆਂ ਨੇ ਦੇਸ਼ ਪਿਆਰ ਦੇ ਗੀਤਾਂ ਤੋਂ ਇਲਾਵਾ ਗਿੱਧਾ ਤੇ ਭੰਗੜਾ ਵੀ ਕੀਤਾ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਅਜ਼ਾਦ ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ। ਭਾਰਤੀ ਸੰਵਿਧਾਨ ਤਿਆਰ ਕਰਨ ਵਿੱਚ ਸੈਂਕੜੇ ਵਿਦਵਾਨਾਂ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ। ਸੰਵਿਧਾਨ ਬਣਾਉਣ ਲਈ ਜਿਸ ਕਮੇਟੀ ਦਾ ਗਠਨ ਕੀਤਾ ਗਿਆ ਸੀ, ਉਸ ਦੇ ਮੁਖੀ ਡਾ. ਬੀ.ਆਰ.ਅੰਬੇਦਕਰ ਸਨ। ਗਣਤੰਤਰ ਦਿਵਸ ਦੇ ਇਸ ਇਤਿਹਾਸਕ ਮੌਕੇ ਸਦਕਾ ਸਾਨੂੰ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨਾ ਹਰ ਭਾਰਤੀ ਦਾ ਫਰਜ਼ ਹੈ। ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਿਨ-ਰਾਤ ਇੱਕ ਕਰ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਨੇ ਇਸ ਮੌਕੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਲੰਮੇ ਸੰਘਰਸ਼ ਅਤੇ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਭਾਰਤ ਆਜ਼ਾਦ ਹੋਇਆ ਅਤੇ ਆਜ਼ਾਦ ਭਾਰਤ ਵਿੱਚ ਸਾਡਾ ਆਪਣਾ ਸੰਵਿਧਾਨ ਲਾਗੂ ਹੋਇਆ ਜਿਸ ਦੇ ਤਹਿਤ ਸਾਨੂੰ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਵੇਲੇ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਗਣਤੰਤਰ ਦਿਵਸ ਸਮਾਰੋਹ ਮੌਕੇ ਸਕੂਲੀ ਬੱਚਿਆ ਵੱਲੋ ਗਿੱਧੇ, ਭੰਗੜੇ ਤੋਂ ਇਲਾਵਾ ਦੇਸ਼ ਪਿਆਰ ਦੇ ਗੀਤ ਵੀ ਪੇਸ਼ ਕੀਤੇ ਗਏ। ਸਮਰੋਹ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗਿੰਨੀ ਦੁੱਗਲ, ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਪੀਪੀਸੀ ਮੈਂਬਰ ਭਗਤ ਸਿੰਘ ਨਾਮਧਾਰੀ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਚੇਅਰਮੈਨ ਲੈਂਡ ਮਾਰਗੇਜ ਬੈਂਕ ਖਰੜ ਧਰਮ ਸਿੰਘ ਸੈਣੀ, ਕੌਂਸਲਰ ਤਰਨਜੀਤ ਕੌਰ, ਨਛੱਤਰ ਸਿੰਘ, ਸੁਰਿੰਦਰ ਸਿੰਘ ਰਾਜਪੂਤ, ਨਰਾਇਣ ਸਿੰਘ ਸਿੱਧੂ, ਜਸਬੀਰ ਸਿੰਘ ਮਣਕੂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਇੰਦਰਜੀਤ ਸਿੰਘ ਖੋਖਰ ਅਤੇ ਗੁਰਚਰਨ ਸਿੰਘ ਭੰਵਰਾ ਸਮੇਤ ਹੋਰ ਪੰਤਵੰਤੇ ਅਤੇ ਸਕੂਲ ਦਾ ਸਟਾਫ਼ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …