Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਨੇ ਰੈਲੀ ਕੀਤੀ, 21 ਨੂੰ ਐਮਐਲਏ ਦਫ਼ਤਰ ਤੱਕ ਕੀਤਾ ਜਾਵੇਗਾ ਮਾਰਚ ਨਬਜ਼-ਏ-ਪੰਜਾਬ, ਮੁਹਾਲੀ, 15 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਸਮੁੱਚੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪਿਛਲੇ ਸਾਲ 7 ਅਕਤੂਬਰ ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਮ ਕਰਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰਕੇ ਨੋਟੀਫ਼ਿਕੇਨ ਜਾਰੀ ਕੀਤਾ ਗਿਆ ਸੀ। ਇਸ ਨੋਟੀਫ਼ਿਕੇਸ਼ਨ ਦੇ ਅਧਾਰ ’ਤੇ ਕੱਚੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਹੋ ਚੁੱਕੇ ਹਨ, ਪ੍ਰੰਤੂ ਸਿੱਖਿਆ ਬੋਰਡ ਦੇ ਕੱਚੇ ਕਰਮਚਾਰੀਆਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਇਸ ਸਬੰਧੀ ਡੇਲੀਵੇਜ਼ ਕਰਮਚਾਰੀਆਂ ਤੋਂ ਅਪਸ਼ਨ ਫ਼ਾਰਮ ਵੀ ਭਰਾਏ ਜਾ ਚੁੱਕੇ ਹਨ ਪਰ ਬੋਰਡ ਮੈਨੇਜਮੈਂਟ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੋਰਡ ਦੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਅਨੇਕਾਂ ਵਾਰ ਮੁੱਖ ਮੰਤਰੀ ਦੇ ਓਐਸਡੀ, ਸਿੱਖਿਆ ਮੰਤਰੀ, ਵਿੱਤ ਮੰਤਰੀ ਅਤੇ ਬੋਰਡ ਮੈਨੇਜਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਰੈਗੂਲਰ ਕਰਨ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਬੋਰਡ ਦੇ ਇਨ੍ਹਾਂ ਕੱਚੇ ਕਰਮਚਾਰੀਆਂ ਵੱਲੋਂ ਅੱਜ ਰੈਲੀ ਕਰਕੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੋਏ 10 ਸਾਲਾਂ ਨੋਟੀਫ਼ਿਕੇਸ਼ਨ ਅਤੇ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੇ ਨੋਟੀਫ਼ਿਕੇਸ਼ਨ ਦੇ ਅਨੁਸਾਰ ਬੋਰਡ ਦੇ ਕੱਚੇ ਕਰਮਚਾਰੀਆਂ ਨੂੰ ਬੋਰਡ ਦਫ਼ਤਰ ਵੱਲੋਂ ਕੋਈ ਵੀ ਲਾਭ ਨਹੀਂ ਦਿੱਤਾ ਜਾ ਰਿਹਾ, ਜਿਵੇਂ ਕਿ ਦਫ਼ਤਰੀ ਸਟਾਫ਼ ਕੈਟੀਗਿਰੀ ਏ, ਬੀ, ਸੀ, ਡੀ, ਅਨੁਸਾਰ ਮਹੀਨੇ ਦੀ ਪੂਰੀ ਤਨਖ਼ਾਹ ਅਤੇ ਬਣਦੀਆਂ ਛੁੱਟੀਆਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਜਾਰੀ ਹੋਏ ਨੋਟੀਫ਼ਿਕੇਸਨਾਂ ਨੂੰ ਬੋਰਡ ਮੈਨੇਜਮੈਂਟ ਮੰਨਣ ਤੋਂ ਆਨਾ-ਕਾਨੀ ਕਰ ਰਹੀ ਹੈ। ਡੇਲੀਵੇਜ਼ ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੋਟੀਫ਼ਿਕੇਸ਼ਨ ਨੂੰ ਬੋਰਡ ਦਫ਼ਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕਰਵਾ ਕੇ ਦਫ਼ਤਰ ਵਿੱਚ ਕੰਮ ਕਰਦੇ 525 ਡੇਲੀਵੇਜ਼, ਕੰਟਰੈਕਟ ਅਧਾਰ ਅਤੇ ਬੋਰਡ ਦੇ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਹੁਣ ‘‘ਉਨ੍ਹਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ‘‘ਉਹ ਚੁੱਪ ਕਰਕੇ ਨਹੀਂ ਬੈਠਣਗੇ’’, ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਯਾਦ ਕਰਵਾਉਣ ਲਈ ਉਹ 21 ਦਸੰਬਰ ਨੂੰ ਮੁਹਾਲੀ ਦੇ ਵਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਵੱਲ ਮਾਰਚ ਕਰਨਗੇ ਅਤੇ ਮੰਗ ਪੱਤਰ ਸੌਂਪਣਗੇ। ਇਸ ਮੌਕੇ ਤਾਰਾ ਸਿੰਘ, ਬਲਵੰਤ ਸਿੰਘ, ਰਾਕੇਸ਼ ਰਾਣਾ, ਰਮਨਦੀਪ ਕੌਰ ਗਿੱਲ, ਗੁਰਦੀਪ ਸਿੰਘ (ਰਿਟਾਇਰ ਜਥੇਬੰਦੀ, ਪੰਜਾਬ ਦੇ ਪ੍ਰਧਾਨ) ਸਕੱਤਰ ਸੁਨੀਲ ਅਰੋੜਾ, ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ, ਸਤਨਾਮ ਸਿੰਘ ਸੱਤਾ, ਪ੍ਰਭਦੀਪ ਸਿੰਘ ਬੋਪਾਰਾਏ ਨੇ ਵੀ ਸੰਬੋਧਨ ਕੀਤਾ ਅਤੇ ਸਿੱਖਿਆ ਬੋਰਡ ਦੇ ਅਧਿਕਾਰੀ/ਕਰਮਚਾਰੀ ਵੀ ਇਸ ਰੈਲੀ ਵਿੱਚ ਸ਼ਾਮਲ ਹੋਏ। ਇਹ ਜਾਣਕਾਰੀ ਪ੍ਰੈਸ ਸਕੱਤਰ ਤਜਿੰਦਰ ਸਿੰਘ ਨੇ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ