ਸਿੱਖਿਆ ਵਿਭਾਗ ਵੱਲੋਂ ਪੰਜਾਬ ਵਿੱਚ ‘ਉਲਾਸ’ ਨੂੰ ਲਾਗੂ ਕਰਨ ਲਈ ਰਾਜ ਪੱਧਰੀ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫ਼ਾਰ ਆਲ ਇਨ ਸੁਸਾਇਟੀ) ਨੂੰ ਪੰਜਾਬ ਵਿੱਚ ਹੇਠਲੇ ਪੱਧਰ ’ਤੇ ਲਾਗੂ ਕਰਨ ਲਈ ਮੁਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡਾਈਟ) ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਉਦਘਾਟਨ ਐਸਸੀਈਆਰਟੀ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਸ਼ਮਾਂ ਰੌਸ਼ਨ ਕਰਕੇ ਕੀਤਾ। ਉਨ੍ਹਾਂ ਨੇ ‘ਉਲਾਸ’ ਬਾਰੇ ਸੰਖੇਪ ਜਾਣਕਾਰੀ ਦਿੱਤੀ।
ਸਮਾਗਮ ਦੇ ਉਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਪ੍ਰਦਰਸ਼ਨੀਆਂ ਦੇ ਸਟਾਲ ਲਗਾਏ ਗਏ। ਲੈਕਚਰਾਂ ਅਤੇ ਪੈਨਲ ਚਰਚਾਵਾਂ ਰਾਹੀਂ ਸਮੁੱਚੇ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਟੀਚਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ‘ਉਲਾਸ’ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ 2020 ਦੀਆਂ ਸਿਫ਼ਾਰਸ਼ਾਂ ਨੂੰ ਪੂਰਾ ਕਰਨਾ ਹੈ ਤਾਂ ਜੋ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਬਾਲਗਾਂ ਲਈ ਸਿੱਖਿਆ ਯਕੀਨੀ ਬਣਾਈ ਜਾ ਸਕੇ ਜੋ ਬੱਚੇ ਕਿਸੇ ਕਾਰਨ-ਵੱਸ਼ ਸਕੂਲੀ ਸਿੱਖਿਆ ਪ੍ਰਾਪਤ ਨਹੀਂ ਕਰ ਸਕੇ। ‘ਉਲਾਸ’ ਦੇ ਕੋਆਰਡੀਨੇਟਰ ਸੁਰਿੰਦਰ ਕੁਮਾਰ ਨੇ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਤੋਂ ਅਸਫਲ ਰਹਿਣ ਵਾਲੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਯੋਗ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਵੀ ਸਮਾਜ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ।
ਇਸ ਮੌਕੇ ਡਾਈਟ ਸੰਸਥਾਵਾਂ ਦੇ ਸਿੱਖਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਮੁਕਾਬਲਿਆਂ, ਪੀਪੀਟੀ ਪ੍ਰਤੀਯੋਗਤਾ ਅਤੇ ਸਟਾਲ ਪ੍ਰਦਰਸ਼ਨੀ ਵਿੱਚ ਭਾਗ ਲਿਆ। ਸਭਿਆਚਾਰਕ ਮੁਕਾਬਲੇ ਵਿੱਚ ਡਾਈਟ ਫਤਹਿਗੜ੍ਹ ਸਾਹਿਬ ਨੇ ਪਹਿਲਾ, ਡਾਈਟ ਅੰਮ੍ਰਿਤਸਰ ਨੇ ਦੂਜਾ ਜਦਕਿ ਡਾਈਟ ਫ਼ਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੀਪੀਟੀ ਮੁਕਾਬਲੇ ਵਿੱਚ ਡਾਈਟ ਅੰਮ੍ਰਿਤਸਰ ਨੇ ਪਹਿਲਾ, ਡਾਈਟ ਪਟਿਆਲਾ ਨੇ ਦੂਜਾ ਅਤੇ ਡਾਈਟ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ। ਸਟਾਲ ਮੁਕਾਬਲੇ ਵਿੱਚ ਡਾਈਟ ਫਤਿਹਗੜ੍ਹ ਸਾਹਿਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਡਾਈਟ ਅੰਮ੍ਰਿਤਸਰ ਨੇ ਦੂਜਾ ਅਤੇ ਡਾਈਟ ਬਠਿੰਡਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡੀਜੀਐਸਈ ਵਿਨੈ ਬਬਲਾਨੀ ਅਤੇ ਵਿਸ਼ੇਸ਼ ਸਕੱਤਰ ਪਰਮਿੰਦਰ ਪਾਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

J&K 33kg Heroin Recovery Case: Punjab Police arrested army deserter, seizes 12.5 kg heroin

J&K 33kg Heroin Recovery Case: Punjab Police arrested army deserter, seizes 12.5 kg h…