ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਕਲੋਹੀਆ ਨੂੰ ਵਧਾਈ ਦੇਣ ਲਈ ਸਿੱਖਿਆ ਮੰਤਰੀ ਤੇ ਛੇ ਕਾਂਗਰਸੀ ਵਿਧਾਇਕ ਬੋਰਡ ਪੁੱਜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਅਰੁਨਾ ਚੌਧਰੀ ਸਿੱਖਿਆ ਬੋਰਡ ਦੇ ਨਵੇਂ ਨਿਯੁਕਤ ਕੀਤੇ ਚੇਅਰਮੈਂਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੂੰ ਨਵੇਂ ਅਹੁਦੇ ’ਤੇ ਬਿਰਾਜਮਾਨ ਕਰਵਾਉਣ, ਮੁਬਾਰਕਬਾਦ ਅਤੇ ਆਸ਼ੀਰਵਾਦ ਦੇਣ ਲਈ ਵੀਰਵਾਰ ਸ਼ਾਮ ਨੂੰ ਸਿੱਖਿਆ ਬੋਰਡ ਭਵਨ ਵਿੱਚ ਪਧਾਰੇ। ਇਸ ਮੌਕੇ ਸਿੱਖਿਆ ਮੰਤਰੀ ਨੇ ਬੋਲਦਿਆਂ ਕਿਹਾ ਕਿ ਹੋਰ ਵਧੀਆ ਕਾਰਗੁਜ਼ਾਰੀ, ਨਵੇਂ ਸੁਧਾਰਾਂ ਅਤੇ ਅੱਗੇ ਵਧਣ ਲਈ ਬਦਲਾਵ ਜ਼ਰੂਰੀ ਹੈ। ਮੰਤਰੀ ਨੇ ਕਿਹਾ ਕਿ ਸ੍ਰੀ ਮਨੋਹਰ ਕਾਂਤ ਕਲੋਹੀਆ ਦੀ ਕਾਬਲੀਅਤ ਅਤੇ ਯੋਗਤਾ ਨੂੰ ਪ੍ਰਮੁੱਖਤਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹਨਾਂ ਦੀ ਵਿਸ਼ੇਸ਼ ਤੌਰ ’ਤੇ ਚੋਣ ਕੀਤੀ ਹੈ ਤਾਂ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਬੁਲੰਦੀਆਂ ਵੱਲ ਲਿਜਾਇਆ ਜਾ ਸਕੇ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੌਕੇ ’ਤੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਨੂੰ ਮੁਬਾਰਕਬਾਦ ਦੇਣ ਲਈ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਐਮਐਲਏ ਡੇਰਾ ਬਾਬਾ ਨਾਨਕ, ਸ੍ਰੀ ਹਰਦਿਆਲ ਸਿੰਘ ਕੰਬੋਜ ਐਮਐਲਏ ਰਾਜਪੁਰਾ, ਸ੍ਰੀ ਵਰਿੰਦਰਜੀਤ ਸਿੰਘ ਪਾਹੜਾ ਐਮਐਲਏ ਗੁਰਦਾਸਪੁਰ, ਡਾ. ਹਰਜੋਤ ਕੰਵਲ ਸਿੰਘ ਐਮਐਲਏ ਮੋਗਾ, ਸ੍ਰੀ ਸੁਨੀਲ ਕੁਮਾਰ ਰਿੰਕੂ ਐਮਐਲਏ ਜਲੰਧਰ, ਸ੍ਰੀ ਜੋਗਿੰਦਰਪਾਲ ਐਮਐਲਏ ਭੋਆ (ਪਠਾਨਕੋਟ) ਵੀ ਉਚੇਚੇ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਡੀਜੀਐੱਸਈ-ਕਮ-ਬੋਰਡ ਦੇ ਵਾਇਸ ਚੇਅਰਮੈਨ ਤੋਂ ਇਲਾਵਾ ਬੋਰਡ ਦੇ ਹੋਰ ਅਧਿਕਾਰੀ, ਕਰਮਚਾਰੀ ਅਤੇ ਬੋਰਡ ਦੀ ਮੁਲਾਜ਼ਮ ਜਥੇਬੰਦੀ ਦੇ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…