ਪਿੰਡ ਕੁੰਭੜਾ ਦੀ ਫਿਰਨੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਮੁਹਾਲੀ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਜੇਕਰ 15 ਦਿਨਾਂ ਵਿੱਚ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਨਿਗਮ ਦਫ਼ਤਰ ਬਾਹਰ ਦਿਆਂਗੇ ਧਰਨਾ: ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਨੂੰ ਵਾਰਡਾਂ ਪੱਖੋਂ ਦੋ ਵਾਰਡਾਂ ਵਿੱਚ ਵੰਡਿਆ ਹੋਇਆ ਹੈ। ਮਤਲਬ ਕਿ ਵਾਰਡ ਨੰਬਰ-38 ਅਤੇ ਵਾਰਡ ਨੰਬਰ-39 ਅਤੇ ਦੋਵੇਂਂ ਵਾਰਡਾਂ ਦੇ ਕੌਂਸਲਰ ਵੀ ਨਗਰ ਨਿਗਮ ਦੇ ਮੇਅਰ ਦੇ ਗੁੱਟ ਨਾਲ ਸਬੰਧਿਤ ਹਨ। ਇਸ ਦੇ ਬਾਵਜੂਦ ਵੀ ਪਿੰਡ ਕੁੰਭੜਾ ਦੇ ਬਾਹਰਵਾਰ ਵਾਲੀ ਫਿਰਨੀ ਦੀ ਹਾਲਤ ਕਾਫ਼ੀ ਖਸਤਾ ਹੈ। ਪਿਛਲੇ ਕੁਝ ਸਮੇਂ ਵਿੱਚ ਬਾਰਿਸ਼ ਦੇ ਦਿਨਾਂ ਵਿੱਚ ਇਸ ਫਿਰਨੀ ਤੋਂ ਗੁਜ਼ਰਨ ਵਾਲੇ ਕਈ ਮੋਟਰ ਸਾਈਕਲ ਚਾਲਕਾਂ ਦੀਆਂ ਲੱਤਾਂ ਤੱਕ ਟੁੱਟ ਚੁੱਕੀਆਂ ਹਨ ਪ੍ਰੰਤੂ ਨਗਰ ਨਿਗਮ ਦੇ ਅਧਿਕਾਰੀ ਆਪਣੀਆਂ ਅੱਖਾਂ ’ਤੇ ਕਾਲੀ ਪੱਟੀ ਬੰਨ੍ਹੀ ਬੈਠੇ ਹਨ।
ਸਰਕਾਰੀ ਅੱਤਿਆਚਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਇਹ ਜਾਣਕਾਰੀ ਅੱਜ ਪਿੰਡਦੀ ਫਿਰਨੀ ਦੇ ਵਿਚਕਾਰ ਮਾਰਕੀਟ ਦੇ ਦੁਕਾਨਦਾਰਾਂ ਅਤੇ ਪਿੰਡ ਦੇ ਵਸਨੀਕਾਂ ਦੇ ਨਾਲ ਮੋਹਾਲੀ ਪ੍ਰਸ਼ਾਸਨ ਦਾ ਪੁਤਲਾ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਇੱਥੋਂ ਦੇ ਦੋਵੇਂ ਐਮਸੀ ਇਸ ਫਿਰਨੀ ਵਾਲੇ ਪਾਸਿਓਂ ਅੱਖਾਂ ਬੰਦ ਕਰੀ ਬੈਠੇ ਹਨ। ਪਿੰਡ ਦੇ ਲੋਕਾਂ ਦੀਆਂ ਵੋਟਾਂ ਬਟੋਰ ਕੇ ਐਮ.ਸੀ. ਤਾਂ ਬਣ ਗਏ ਪਰ ਲੋਕਾਂ ਦੀਆਂ ਸਮੱਸਿਆਵਾਂ ਵਾਲੇ ਪਾਸੇ ਕੋਈ ਧਿਆਨ ਨਹੀਂ।
ਸ੍ਰੀ ਕੁੰਭੜਾ ਨੇ ਕਿਹਾ ਕਿ ਨਗਰ ਨਿਗਮ ਦੇ ਧਿਆਨ ਵਿੱਚ ਵਾਰ ਵਾਰ ਇਸ ਫਿਰਨੀ ਦਾ ਮਾਮਲਾ ਲਿਆਉਣ ਉਪਰੰਤ ਨਿਗਮ ਨੇ ਥੋੜ੍ਹਾ ਬਹੁਤ ਕੰਮ ਸ਼ੁਰੂ ਕਰਵਾਇਆ ਸੀ ਪ੍ਰੰਤੂ ਹੁਣ ਫਿਰਨੀ ਵਿੱਚ ਅੰਡਰਗਰਾਉਂਡ ਪਾਈਪਲਾਈਨ ਪਾਉਣ ਦੇ ਨਾਂ ’ਤੇ ਫਿਰ ਕੰਮ ਨੂੰ ਲਟਕਾ ਦਿੱਤਾ ਗਿਆ ਹੈ। ਪਾਈਪਪਾਉਣ ਦਾ ਕੰਮ ਹਾਥੀ ਦੀ ਮਸਤ ਚਾਲ ਚੱਲ ਰਿਹਾ ਹੈ। ਉਪਰੋਂ ਥੋੜ੍ਹੀ ਜਿੰਨੀ ਬਾਰਿਸ਼ ਹੋਣ ਨਾਲ ਫਿਰਨੀ ਤੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ। ਪਿਛਲੇ ਕੁਝ ਸਮੇਂ ਵਿੱਚ ਪਿੰਡ ਦੀ ਬਾਹਰਲੀ ਫਿਰਨੀ ’ਤੇ ਡਿੱਗਣ ਕਾਰਨ ਕਈ ਲੋਕਾਂ ਦੀਆਂ ਲੱਤਾਂ ਟੁੱਟ ਚੁੱਕੀਆਂ ਹਨ। ਹੁਣ ਵੀ ਅੱਗੇ ਬਰਸਾਤ ਦਾ ਮੌਸਮ ਆ ਰਿਹਾ ਹੈ। ਜੇਕਰ ਬਾਰਿਸ਼ ਦੇ ਦਿਨਾਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਪਿੰਡ ਕੁੰਭੜਾ ਦੇ ਦੋਵੇਂ ਐਮਸੀ ਅਤੇ ਨਗਰ ਨਿਗਮ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਸ੍ਰੀ ਕੁੰਭੜਾ ਨੇ ਪਿੰਡ ਦੀਆਂ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕੁੰਭੜਾ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹਰ ਵੇਲੇ ਖੜ੍ਹੀ ਰਹਿੰਦੀ ਹੈ। ਸੀਵਰੇਜ ਤਾਂ ਅਕਸਰ ਹੀ ਓਵਰਫਲੋ ਹੁੰਦੇ ਰਹਿੰਦੇ ਹਨ। ਉਨ੍ਹਾਂ ਨਗਰ ਨਿਗਮ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਅੰਦਰ ਫਿਰਨੀ ਦੀ ਪੱਕੀ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਨਗਰ ਨਿਗਮ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਹਰਬੰਸ ਸਿੰਘ, ਨੰਬਰਦਾਰ ਸਾਧੂ ਸਿੰਘ, ਮਨਜੀਤ ਸਿੰਘ, ਦਲਜੀਤ ਕੌਰ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਪਰਮਜੀਤ ਕੌਰ, ਸੁੱਚਾ ਸਿੰਘ, ਬਹਾਦਰ ਸਿੰਘ ਬਲੌਂਗੀ, ਅਵਤਾਰ ਸਿੰਘ, ਹਰਭਜਨ ਸਿੰਘ, ਨਾਗਰ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਸੁੱਚਾ ਸਿੰਘ, ਸੀਤਲ ਸਿੰਘ, ਹਰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਰਣਧੀਰ ਸਿੰਘ, ਜਗਦੀਸ਼ ਸਿੰਘ, ਬਲਜਿੰਦਰ ਸਿੰਘ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਡੈਮੋਕ੍ਰੇਟਿਕ ਸਵਰਾਜ ਪਾਰਟੀ ਪੰਜਾਬ ਦੇ ਸਕੱਤਰ ਹਰਬੰਸ ਸਿੰਘ ਢੋਲੇਵਾਲ, ਲਖਮੀਰ ਸਿੰਘ ਬਡਾਲਾ, ਬਲਵਿੰਦਰ ਸਿੰਘ ਮਾਣਕਪੁਰ ਕੱਲਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…