ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸੈਕਟਰ-67 ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਚੋਣ

ਸੁਖਦੇਵ ਸਿੰਘ ਨੂੰ ਪ੍ਰਧਾਨ, ਭੁਪਿੰਦਰ ਸਿੰਘ ਧਨੋਆ ਨੂੰ ਚੇਅਰਮੈਨ ਅਤੇ ਮਹਿੰਗਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਸੈਕਟਰ-67 ਦੀ ਪ੍ਰਬੰਧਕ ਕਮੇਟੀ ਦੀ ਚੋਣ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਆਲ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਮਲੋਆ ਅਤੇ ਸਮਾਜ ਸੇਵੀ ਜਗਮਾਲ ਸਿੰਘ ਛੀਨਾ ਦੀ ਅਗਵਾਈ ਵਿੱਚ ਕਰਵਾਈ ਗਈ। ਸਮੂਹ ਸੈਕਟਰ ਵਾਸੀਆਂ ਨੇ ਇਕੱਤਰ ਹੋ ਕੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਇਸ ਕਾਰਜ ਨੂੰ ਸਰਬਸੰਮਤੀ ਨਾਲ ਨੇਪਰੇ ਚਾੜ੍ਹਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਦੱਸਿਆ ਕਿ ਇਸ ਚੋਣ ਵਿੱਚ ਸੁਖਦੇਵ ਸਿੰਘ ਨੂੰ ਪ੍ਰਧਾਨ, ਭੁਪਿੰਦਰ ਸਿੰਘ ਧਨੋਆ ਨੂੰ ਮੀਤ ਪ੍ਰਧਾਨ, ਮਹਿੰਗਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ, ਜੋਧ ਸਿੰਘ ਨੂੰ ਸੰਯੁਕਤ ਸਕੱਤਰ, ਗੁਰਪਾਲ ਸਿੰਘ ਨੂੰ ਸਕੱਤਰ, ਹਰਜੀਤ ਸਿੰਘ ਨੂੰ ਵਿੱਤ ਸਕੱਤਰ, ਕਰਮ ਸਿੰਘ ਨੂੰ ਚੇਅਰਮੈਨ, ਰਜਿੰਦਰਪਾਲ ਸਿੰਘ ਨੂੰ ਸਰਪ੍ਰਸਤ ਥਾਪਿਆ ਗਿਆ ਜਦੋਂ ਕਿ ਰਘਬੀਰ ਸਿੰਘ, ਸੰਗਤ ਸਿੰਘ, ਜਗਦੇਵ ਸਿੰਘ, ਅਜਾਇਬ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਸਿੰਘ ਧਨੋਆ, ਸੁਖਵਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ, ਨਵਤੇਜ ਸਿੰਘ, ਗੁਰਮੁੱਖ ਸਿੰਘ, ਮਹਾਂ ਸਿੰਘ, ਤੇਜਾ ਸਿੰਘ, ਬੀਬੀ ਰਾਜਵਿੰਦਰ ਕੌਰ, ਕੁਲਦੀਪ ਸਿੰਘ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਅਖੀਰ ਵਿੱਚ ਨਵ ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਨੇ ਸਮੁੱਚੀ ਸੰਗਤ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …