ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਿੱਖਿਆ ਮੰਤਰੀ ਤੇ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦਾ ਸਰਕਾਰ ਵਿਰੁੱਧ ਰੋਹ ਪ੍ਰਚੰਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨਾਲ ਕਥਿਤ ਦੁਰਵਿਹਾਰ ਕਰਨ ਦੇ ਰੋਸ ਵਜੋਂ ਵੀਰਵਾਰ ਨੂੰ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸਿੱਖਿਆ ਭਵਨ ਦੇ ਬਾਹਰ ਲਾਲ ਬੱਤੀ ਪੁਆਇੰਟ ’ਤੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜੰਗਲਾਤ ਵਿਭਾਗ ਦੇ ਆਗੂ ਸੁਲੱਖਣ ਸਿੰਘ ਸਿਸਵਾਂ, ਅਮਨਦੀਪ ਸਿੰਘ ਪ੍ਰਧਾਨ ਛੱਤਬੀੜ ਚਿੜੀਆਘਰ, ਸੁਰੇਸ਼ ਕੁਮਾਰ ਪ੍ਰਧਾਨ, ਸ਼ਵੇਂਦਰ ਕੁਮਾਰ ਜਨਰਲ ਸਕੱਤਰ ਬਾਗਬਾਨੀ, ਜੀਟੀਯੂ ਦੇ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ, ਸਾਬਕਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ, ਅਜਮੇਰ ਸਿੰਘ ਲੌਂਗੀਆਂ , ਨਗਰ ਨਿਗਮ ਮੁਹਾਲੀ, ਫੈਡਰੇਸ਼ਨ ਆਗੂ ਤੇਜਿੰਦਰ ਸਿੰਘ ਬਾਬਾ, ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ, ਪਸਸਫ਼ (ਵਿਗਿਆਨਕ) ਦੇ ਸਾਥੀ ਐਨਡੀ ਤਿਵਾੜੀ, ਬੈਂਕ ਮੁਲਾਜ਼ਮਾਂ ਦੇ ਕੌਮੀ ਆਗੂ ਸੱਜਣ ਸਿੰਘ ਬੈਂਸ, ਪਸਸਫ਼ ਦੇ ਜ਼ਿਲ੍ਹਾ ਪ੍ਰਧਾਨ ਕਰਮਾਪੁਰੀ ਨੇ ਵੀ ਸੰਬੋਧਨ ਕੀਤਾ। ਮਿਡ-ਡੇਅ-ਮੀਲ ਆਗੂ ਕੁਲਵਿੰਦਰ ਕੌਰ ਨੇ ਵੀ ਆਪਣੀਆਂ ਸਾਥਣਾਂ ਸਮੇਤ ਸ਼ਮੂਲੀਅਤ ਕੀਤੀ।
ਬੁਲਾਰਿਆਂ ਨੇ ਦੱਸਿਆ ਕਿ ਬੀਤੇ ਦਿਨੀਂ ਸਿੱਖਿਆ ਮੰਤਰੀ ਨੇ ਮੁਲਾਜ਼ਮ ਜਥੇਬੰਦੀ ਨੂੰ ਲਿਖਤੀ ਰੂਪ ਵਿੱਚ ਮੀਟਿੰਗ ਦਾ ਸਮਾਂ ਦਿੱਤਾ ਸੀ। ਜਿਸ ਦੀ ਅਗਵਾਈ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਾਥੀ ਸਤੀਸ਼ ਰਾਣਾ ਕਰ ਰਹੇ ਸਨ ਲੇਕਿਨ ਸਿੱਖਿਆ ਮੰਤਰੀ ਵੱਲੋਂ ਸਾਥੀ ਸਤੀਸ਼ ਰਾਣਾ ਨੂੰ ਮੀਟਿੰਗ ’ਚੋਂ ਬਾਹਰ ਚਲੇ ਜਾਣ ਲਈ ਕਿਹਾ ਗਿਆ। ਜਿਸ ਕਾਰਨ ਪੂਰੇ ਵਫ਼ਦ ਨੇ ਮੀਟਿੰਗ ਦਾ ਬਾਈਕਾਟ ਕਰਕੇ ਪ੍ਰਦਰਸ਼ਨ ਕੀਤਾ। ਜਿਸ ਕਾਰਨ ਥਾਣਾ ਸੈਕਟਰ-3 ਦੀ ਪੁਲੀਸ ਨੇ ਕੌਮੀ ਆਗੂ ਸਤੀਸ਼ ਰਾਣਾ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਵਿੱਚ ਨਜ਼ਰਬੰਦ ਕੀਤਾ ਗਿਆ। ਜਿਸ ਦਾ ਪਤਾ ਲੱਗਣ ’ਤੇ ਪੰਜਾਬ ਭਰ ’ਚੋਂ ਆਗੂ ਸਾਥੀ ਪਹੁੰਚਣੇ ਸ਼ੁਰੂ ਹੋ ਗਏ ਅਤੇ ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲੀਸ ਵੱਲੋਂ ਸਾਥੀ ਰਾਣਾ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…