ਵਿਕਾਸ ਤੇ ਸਹੂਲਤਾਂ ਪੱਖੋਂ ਸੈਕਟਰ-89 ਦੀ ਨੁਹਾਰ ਬਦਲੀ ਜਾਵੇਗੀ: ਕੁਲਵੰਤ ਸਿੰਘ

ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ‘ਆਪ’ ਵਿਧਾਇਕ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਕਾਸ ਪੱਖੋਂ ਇੱਥੋਂ ਦੇ ਸੈਕਟਰ-89 ਦੀ ਨੁਹਾਰ ਬਦਲੀ ਜਾਵੇਗੀ ਅਤੇ ਸੈਕਟਰ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਹ ਆਪਣੇ ਦਫ਼ਤਰ ਵਿੱਚ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ-89 ਦੇ ਨੁਮਾਇੰਦਿਆਂ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦੇ ’ਤੇ ਚਰਚਾ ਕਰ ਰਹੇ ਸਨ। ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਨੇ ਵਿਧਾਇਕ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਸਮੇਤ ਪਾਰਕਾਂ ਦੇ ਰੱਖ-ਰਖਾਓ, ਜਨਤਕ ਪਖਾਨਿਆਂ, ਗੁਰਦੁਆਰਾ ਸਾਹਿਬ ਲਈ ਢੁਕਵੀਂ ਜ਼ਮੀਨ ਦੇਣ, ਕਸਰਤ ਲਈ ਓਪਨ ਏਅਰ ਜਿਮ ਸਮੇਤ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਮੰਗ ਕੀਤੀ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਪੀਣ ਵਾਲੇ ਪਾਣੀ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੈਕਟਰ-89 ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਿਆ ਜਾਵੇਗਾ। ਸੈਕਟਰ-89 ਵਿੱਚ ਗੁਰਦੁਆਰਾ ਸਾਹਿਬ ਬਣਾਉਣ ਲਈ ਢੁਕਵੀਂ ਜ਼ਮੀਨ ਦੇਣ ਲਈ ਗਮਾਡਾ ਨੂੰ ਕਿਹਾ ਜਾਵੇਗਾ। ਸੈਕਟਰ ਵਿਚਲੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਜਨਤਕ ਪਖਾਨੇ ਬਣਾਏ ਜਾਣਗੇ। ਪਾਰਕਾਂ ਵਿੱਚ ਨਵੇਂ ਬੈਂਚ, ਬੱਚਿਆਂ ਲਈ ਝੁੱਲੇ ਲਗਾਉਣ ਅਤੇ ਪਾਰਕਾਂ ਵਿੱਚ ਓਪਨ ਏਅਰ ਜਿਮ ਸਥਾਪਿਤ ਕੀਤੇ ਜਾਣਗੇ।
ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਜਨਰਲ ਸਕੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸੈਕਟਰ-89 ਵਿੱਚ 500 ਪੌਦੇ ਲਗਾਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 500 ਹੋਰ ਬੂਟੇ ਲਗਾ ਕੇ 1000 ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਕੈਸ਼ੀਅਰ ਰਾਜਵਿੰਦਰ ਸਿੰਘ, ਪ੍ਰੇਮ ਲਾਲ, ਬਲਵਿੰਦਰ ਸਿੰਘ, ਡਾ. ਪ੍ਰਮੋਦ ਕੁਮਾਰ, ਹਰਵੀਰ ਸਿੰਘ, ਨਵਰਿੰਦਰ ਸਿੰਘ, ਬਲਜੀਤ ਸਿੰਘ ਹੈਪੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…