Share on Facebook Share on Twitter Share on Google+ Share on Pinterest Share on Linkedin ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੇ ਪੱਲੇ ਪਈ ਖੱਜਲ ਖੁਆਰੀ ਨਿਊਜ਼ ਡੈਸਕ ਮੁਹਾਲੀ, 8 ਦਸੰਬਰ ਸੰਨ 1962-65 ਅਤੇ 71 ਦੀ ਜੰਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਫੌਜੀਆਂ ਦੀਆਂ ਵਿਧਾਵਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਖੱਜਲ ਖੁਆਰੀ ਅਤੇ ਪੰਜਾਬ ਸਰਕਾਰ ਵੱਲੋਂ ਲਾਰਿਆਂ ਤੋਂ ਬਿਨਾਂ ਕੁਝ ਵੀ ਹਾਸਲ ਨਹੀਂ ਹੋਇਆ ਅਤੇ ਇਸ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਸ਼ਹੀਦ ਪਰਿਵਾਰਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੀ ਪਿੰਡ ਕੰਡਾਲਾ ਦੇ ਇੱਕ ਸ਼ਹੀਦ ਫੌਜੀ ਗੱਜਣ ਸਿੰਘ ਦੀ ਮਾਤਾ ਸੁਰਜੀਤ ਕੌਰ ਦੀ ਬੁੱਧਵਾਰ ਰਾਤ ਨੂੰ ਮੌਤ ਹੋ ਗਈ। ਇਸ ਤੋਂ ਪਿਛਲੇ ਬੁੱਧਵਾਰ ਨੂੰ ਪਿੰਡ ਸੋਹਾਣਾ ਦੇ ਸਾਬਕਾ ਫੌਜੀ ਕੇਸਰ ਸਿੰਘ ਦੀ ਮੌਤ ਹੋ ਗਈ ਹੈ। ਇਨ੍ਹਾਂ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਲੰਮੇ ਸਮੇਂ ਤੱਕ ਧਰਨਾ ਦੇ ਕੇ ਸਰਕਾਰ ਵੱਲੋਂ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਹਾਸਿਲ ਕਰਨ ਲਈ ਸੰਘਰਸ਼ ਕੀਤਾ ਗਿਆ ਸੀ। ਇਸ ਉਪਰੰਤ ਪੰਜਾਬ ਸਰਕਾਰ ਵੱਲੋਂ ਜੰਗੀ ਐਵਾਰਡ ਦੇ ਤੌਰ ’ਤੇ ਮਿਲਣ ਵਾਲੀ 10-10 ਕਿੱਲੇ ਜ਼ਮੀਨ ਦੀ ਥਾਂ ਤਿੰਨ ਕਿਸ਼ਤਾਂ ਵਿੱਚ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚੋਂ 20 ਲੱਖ ਰਪੁਏ ਪਹਿਲਾਂ ਅਤੇ ਬਾਕੀ 15 ਲੱਖ ਦੀਆਂ 2 ਕਿਸ਼ਤਾਂ ਵਿੱਚੋਂ ਦਿੱਤੇ ਜਾਣੇ ਸੀ ਪਰ ਸ਼ਹੀਦ ਫੌਜ਼ੀ ਦੀ ਮਾਤਾ ਸੁਰਜੀਤ ਕੌਰ ਸਰਕਾਰੀ ਮਦਦ ਦੀ ਉਡੀਕ ਵਿੱਚ ਹੀ ਰੱਬ ਨੂੰ ਪਿਆਰੀ ਹੋ ਗਈ ਹੈ। ਜਿਸ ਕਾਰਨ ਫੌਜੀਆਂ ਦੇ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਨੇ ਹਰਨੇਕ ਸਿੰਘ ਕੰਡਾਲਾ, ਅਮਰੀਕ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਸਿੰਘ, ਬੂਟਾ ਸਿੰਘ, ਪਰਮਜੀਤ ਕੌਰ, ਗੋਬਿੰਦ ਸਿੰਘ, ਸਤਿੰਦਰ ਸਿੰਘ, ਗੁਰਮੀਤ ਕੌਰ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਇੱਕ ਲੰਮਾ ਚੌੜਾ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਜਲੀਲ ਕਰਨ ਦੀ ਥਾਂ ਸਰਕਾਰ ਆਪਣੇ ਵਾਇਦੇ ਪੂਰੇ ਕਰੇ ਅਤੇ ਜੰਗੀ ਫੌਜੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ