ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 29 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਅੱਜ ਈਦ ਦੇ ਤਿਉਹਾਰ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਮੁਹਾਲੀ ਦੇ ਸੈਕਟਰ-70 (ਮਟੌਰ) ਸਥਿਤ ਦਰਗਾਹ ’ਤੇ ਧਾਰਮਿਕ ਸਮਾਗਮ ਕਰਵਾਇਆ ਅਤੇ ਇੱਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸਮੂਹਿਕ ਰੂਪ ਵਿੱਚ ਨਮਾਜ਼ ਅਦਾ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵੀ ਦਰਗਾਹ ’ਤੇ ਨਤਮਸਤਕ ਹੋਏ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਈਦ ਦਾ ਮਤਲਬ ‘ਜਸ਼ਨ’ ਹੈ ਅਤੇ ਮੁਬਾਰਕ ਦਾ ਮਤਲਬ ਹੈ ‘ਬਖਸ਼ਿਸ਼’। ਭਾਵ ਕਿ ਈਦ ਦੀ ਨਮਾਜ਼ ਜਾਂ ਅਰਦਾਸ ਤੋਂ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣ ਦਾ ਤਰੀਕਾ ਹੈ। ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਲਈ ਸਾਨੂੰ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਰਲ ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਗੁਰਜੀਤ ਖਾਨ, ਸਿਤਾਰ ਖਾਨ, ਦਿਲਬਰ ਖਾਨ, ਜਸਪਾਲ ਸਿੰਘ ਮਟੌਰ, ਮਨਦੀਪ ਮਟੌਰ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ।

Load More Related Articles

Check Also

AAP government has done nothing but fooled the people in the last three years: Sidhu

AAP government has done nothing but fooled the people in the last three years: Sidhu Congr…