ਮੁਹਾਲੀ ਵਿੱਚ 1 ਨਵੰਬਰ ਤੋਂ ਹੋਵੇਗੀ ਫੌਜ ਦੀ ਪਹਿਲੀ ਭਰਤੀ ਰੈਲੀ

ਏਡੀਸੀ (ਡੀ) ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ, ਸਮੇਂ ਤੋਂ ਪਹਿਲਾਂ ਸਾਰੇ ਪ੍ਰਬੰਧ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਨੌਜਵਾਨਾਂ ਨੂੰ ਸਿਪਾਹੀ ਵਜੋਂ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਨਵੰਬਰ ਤੋਂ ਮੁਹਾਲੀ ਵਿੱਚ ਫੌਜ ਦੀ ਪਹਿਲੀ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਫੌਜ ਦੀ ਭਰਤੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਇੱਥੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵਿਭਾਗਾਂ ਨੂੰ ਭਰਤੀ ਲਈ ਵਿਆਪਕ ਯੋਜਨਾ ਤਿਆਰ ਕਰਨ ਲਈ ਕਿਹਾ, ਜਦੋਂਕਿ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਪ੍ਰਸ਼ਾਸਨਿਕ ਨੋਡਲ ਵਿਭਾਗ ਹੋਵੇਗਾ। ਉਨ੍ਹਾਂ ਨੇ ਸਿੱਖਿਆ ਅਤੇ ਪੁਲੀਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਜਾਵੇ ਅਤੇ ਸਮੇਂ ਤੋਂ ਪਹਿਲਾਂ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।
ਕੋਵਿਡ ਪ੍ਰੋਟੋਕਾਲ ਦੀ ਗੱਲ ਕਰਦਿਆਂ ਏਡੀਸੀ ਅਗਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਰੈਲੀ ਦੇ ਅੰਤ ਵਿੱਚ ਕੋਵਿਡ ਜਾਂਚ ਲਈ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਪੁਲੀਸ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਰੈਲੀ ਦੌਰਾਨ ਵਿਚੋਲਿਆਂ ਦਾ ਮੁਕਾਬਲਾ ਕਰਨ ਲਈ ਵਿਸ਼ੇਸ਼ ਸੈੱਲ ਸਰਗਰਮ ਕੀਤਾ ਜਾਵੇ। ਉਨ੍ਹਾਂ ਸੀ-ਪਾਈਟ ਨੂੰ ਨੌਜਵਾਨਾਂ ਨੂੰ ਰੈਲੀ ਲਈ ਵਿਸ਼ੇਸ਼ ਸਿਖਲਾਈ ਦੇਣ ਲਈ ਵੀ ਕਿਹਾ। ਇਸ ਮੌਕੇ ਫੌਜ ਭਰਤੀ ਦਫ਼ਤਰ, ਲੁਧਿਆਣਾ ਤੋਂ ਕਰਨਲ ਸੰਜੀਵ, ਡਿਪਟੀ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਸ੍ਰੀਮਤੀ ਮੀਨਾਕਸ਼ੀ ਗੋਇਲ, ਡੀਐਸਪੀ (ਐੱਚ) ਮਨਵੀਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਜਰਨੈਲ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …