ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਕੁਬਾਹੇੜੀ ਦੇ ਪੰਥਕ ਢਾਡੀ ਜਥੇ ਨੇ ਗੁਰੂ ਗ੍ਰੰਥ ਸਾਹਿਬ ਦੀ ਮਹਾਨਤਾ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਦੱਸਿਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਪ੍ਰੀਤ ਸਿੰਘ ਗੁਰਮਤਿ ਪ੍ਰਚਾਰ ਜਥਾ ਖਰੜ ਨੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਵੱਲੋਂ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਬਾਰੇ ਵਿਸਥਾਰ ਵਿੱਚ ਦੱਸਿਆ।
ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਅੰਮ੍ਰਿਤਸਰ ਵਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਜੀ ਸ਼ਾਂਤ, ਭਾਈ ਸਿਮਰਨਜੀਤ ਸਿੰਘ ਖੰਨੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਓਂਕਾਰ ਸਿੰਘ, ਭਾਈ ਘਨੱਈਆ ਕਵੀਸ਼ਰੀ ਜਥਾ, ਭਾਈ ਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…