Share on Facebook Share on Twitter Share on Google+ Share on Pinterest Share on Linkedin ਬਾਰ੍ਹਵੀਂ ਜਮਾਤ ਦੀ ਹਿਸਟਰੀ ਦੀ ਵਿਵਾਦਿਤ ਕਿਤਾਬ ਦੇ ਪਹਿਲੇ ਦੋ ਅਧਿਆਇ ਤਿਆਰ ਗਿਆਰ੍ਹਵੀਂ ਜਮਾਤ ਦਾ ਵੀ ਇਕ ਚੈਪਟਰ ਤਿਆਰ, 1 ਅਗਸਤ ਨੂੰ ਸਿੱਖਿਆ ਬੋਰਡ ਦੀ ਵੈਬਸਾਈਟ ’ਤੇ ਹੋਣਗੇ ਅਪਲੋਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 20 ਜੁਲਾਈ: ਪੰਜਾਬ ਸਰਕਾਰ ਵੱਲੋਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਲਈ ਇਤਿਹਾਸ ਦੀਆਂ ਕਿਤਾਬਾਂ ਤਿਆਰ ਕਰਨ ਲਈ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਕਾਇਮ ਕਮੇਟੀ ਵੱਲੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਵਿਦਿਆਰਥੀਆਂ ਲਈ ਦੋ ਅਧਿਆਇ ਤਿਆਰ ਕਰ ਲਏ ਗਏ ਹਨ ਅਤੇ ਗਿਆਰਵੀਂ ਜਮਾਤ ਲਈ ਵੀ ਇਕ ਅਧਿਆਇ ਤਿਆਰ ਕਰ ਲਿਆ ਗਿਆ ਹੈ। ਇੱਥੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਨਜ਼ਰਸਾਨੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਮੇਟੀ ਨੇ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦਾ ਪਾਠਕ੍ਰਮ ਅਤੇ ਬਾਰ੍ਹਵੀਂ ਦੇ ਪਹਿਲੇ ਦੋ ਅਧਿਆਇ ਅਤੇ ਗਿਆਰਵੀਂ ਜਮਾਤ ਦਾ ਇਕ ਅਧਿਆਇ ਸੌਂਪ ਦਿੱਤਾ ਹੈ। ਇਹ ਅਧਿਆਇ ਅੰਗਰੇਜ਼ੀ ਭਾਸ਼ਾ ਵਿੱਚ ਤਿਆਰ ਕੀਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿੱਚ ਇਨ੍ਹਾਂ ਦਾ ਪੰਜਾਬੀ ਅਤੇੇ ਹਿੰਦੀ ਵਿੱਚ ਅਨੁਵਾਦ ਕਰ ਕੇ ਪਹਿਲੀ ਅਗਸਤ 2018 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਉਤੇ ਅਪਲੋਡ ਕਰ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਨਜ਼ਰਸਾਨੀ ਕਮੇਟੀ ਦੇ ਚੇਅਰਮੈਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਦੋਵੇਂ ਜਮਾਤਾਂ ਦੀਆਂ ਕਿਤਾਬਾਂ ਲਈ ਕਾਲ ਵੰਡ ਕਰ ਲਈ ਗਈ ਹੈ। ਇਸ ਤਹਿਤ ਗਿਆਰਵੀਂ ਜਮਾਤ ਵਿੱਚ ਭਾਰਤ ਦਾ ਇਤਿਹਾਸ ਮੁੱਢਲੇ ਕਾਲ ਤੋਂ ਲੈ ਕੇ 1947 ਤੱਕ ਦਾ ਪੜ੍ਹਾਇਆ ਜਾਵੇਗਾ, ਜਦੋਂ ਕਿ ਬਾਰ੍ਹਵੀਂ ਜਮਾਤ ਵਿੱਚ ਪੰਜਾਬ ਦਾ ਇਤਿਹਾਸ 1450 ਤੋਂ ਲੈ ਕੇ 1966 ਤੱਕ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਕਿਸੇ ਵਿਸ਼ੇ ਦੀ ਕਿਤਾਬ ਤਿਆਰ ਕਰਨਾ ਵੱਡਾ ਕਾਰਜ ਹੁੰਦਾ ਹੈ, ਜਿਸ ਲਈ ਖੱੁਲ਼੍ਹੇ ਸਮੇਂ ਦੀ ਲੋੜ ਹੁੰਦੀ ਹੈ ਪਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀ ਤਿਆਰ ਕਰਵਾਈ ਜਾ ਰਹੀ ਕਿਤਾਬ ਨੂੰ ਜਲਦੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਮੀਟਿੰਗ ਵਿੱਚ ਕਮੇਟੀ ਮੈਂਬਰ ਡਾ. ਜੇ.ਐਸ. ਗਰੇਵਾਲ, ਡਾ. ਇੰਦੂ ਬੰਗਾ, ਡਾ. ਪ੍ਰਿਤਪਾਲ ਸਿੰਘ ਕਪੂੁਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਵਾਈਸ ਚੇਅਰਮੈਨ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ