nabaz-e-punjab.com

ਮੁਹਾਲੀ ਵਿੱਚ ਸਾਬਕਾ ਮੁੱਖ ਸਕੱਤਰ ਨੇ ਕੀਤੀ ਰੈਣ ਬਸੇਰੇ ਦੀ ਅਚਨਚੇਤ ਚੈਕਿੰਗ, ਤਸੱਲੀ ਪ੍ਰਗਟਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਪੰਜਾਬ ਦੇ ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ ਦੀ ਅਗਵਾਈ ਵਾਲੀ ਵਿਸ਼ੇਸ਼ ਕਮੇਟੀ ਵੱਲੋਂ ਬੀਤੇ ਦਿਨੀਂ ਦੇਰ ਸ਼ਾਮ ਇੱਥੋਂ ਦੇ ਫੇਜ਼-6 ਵਿੱਚ ਸਥਿਤ ਦਾਰਾ ਸਟੂਡੀਓ ਨੇੜੇ ਸਰਕਾਰੀ ਰੈਣ ਬਸੇਰਾ (ਸ਼ੈਲਟਰ ਫਾਰ ਅਰਬਨ ਹੋਮਲੈਸ) ਦੀ ਅਚਨਚੇਤ ਚੈਕਿੰਗ ਕੀਤੀ ਅਤੇ ਨਗਰ ਨਿਗਮ ਵੱਲੋਂ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਨਿਗਮ ਅਧਿਕਾਰੀਆਂ ਨੂੰ ਸ਼ਾਬਾਸ਼ ਦਿੱਤੀ। ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ, ਵਧੀਕ ਪ੍ਰਾਜਕੈਟ ਡਾਇਰੈਕਟਰ ਸੁਨੀਲ ਸ਼ਰਮਾ ਤੇ ਬਲਦੀਪ ਸਿੰਘ ਅਤੇ ਇਲਾਕੇ ਦੇ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਵੀ ਹਾਜ਼ਰ ਸਨ।
ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਸਰਬਜੀਤ ਸਿੰਘ ਨੇ ਦੱਸਿਆ ਕਿ ਸਾਬਕਾ ਮੁੱਖ ਸਕੱਤਰ ਸ੍ਰੀ ਐਸਸੀ ਅਗਰਵਾਲ ਅੱਜ ਦੇਰ ਸ਼ਾਮੀ ਕਰੀਬ ਸੱਤ ਵਜੇ ਰੈਣ ਬਸੇਰਾ ਵਿੱਚ ਪਹੁੰਚੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਰੈਣ ਬਸੇਰੇ ਵਿੱਚ ਠਹਿਰੇ ਹੋਏ ਵਿਅਕਤੀਆਂ ਨਾਲ ਵੀ ਗੱਲ ਕੀਤੀ। ਇੱਥੇ ਠਹਿਰੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਹੈ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।
ਅਧਿਕਾਰੀ ਨੇ ਦੱਸਿਆ ਕਿ ਇਸ ਰੈਣ ਬਸੇਰੇ ਵਿੱਚ 50 ਵਿਅਕਤੀਆਂ ਦੇ ਰਹਿਣ ਦੀ ਵਿਵਸਥਾ ਕੀਤੀ ਗਈ ਹੈ। ਸ੍ਰੀ ਅਗਰਵਾਲ ਦੀ ਚੈਕਿੰਗ ਦੌਰਾਨ ਕਰੀਬ 20 ਬੇਘਰੇ ਲੋਕ ਮੌਜੂਦ ਸਨ। ਜਿਨ੍ਹਾਂ ਨੂੰ ਮੁਹਾਲੀ ਪ੍ਰਸ਼ਾਸਨ ਵੱਲੋਂ ਸੌਣ ਲਈ ਬੈੱਡ, ਬਿਸਤਰੇ, ਗਰਮੀ ਤੋਂ ਬਚਨ ਲਈ ਪੱਖੇ, ਬਿਜਲੀ ਪਾਣੀ ਅਤੇ ਸਫ਼ਾਈ ਆਦਿ ਦੀ ਵਿਵਸਥਾ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …