ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਸ੍ਰੀ ਗੁਰੂ ਹਰਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਿਛਲੇ ਕਹੀਂ ਦਹਾਕਿਆਂ ਤੋਂ ਚੱਲ ਰਹੇ ਸਕੂਲ ਦੀ ਜਗ੍ਹਾ ਬਦਲ ਕੇ ਦੂਜੇ ਪਾਸੇ ਕਰਨ ਅਤੇ ਸਕੂਲ ਦੀ ਇਮਾਰਤ ਉਸਾਰਨ ਲਈ ਨੀਂਹ ਪੱਥਰ ਰੱਖਣ ਦਾ ਕਾਰਜ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਾਰਸੇਵਾ ਵਾਲੇ ਬਾਬਾ ਕੁਲਬੀਰ ਸਿੰਘ ਨੇ ਕੀਤਾ। ਇਸ ਮੌਕੇ ਪਾਠੀ ਸਿੰਘ ਵੱਲੋਂ ਅਰਦਾਸ ਕਰਕੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ।
ਦੱਸਿਆ ਕਿ ਗਿਆ ਕਿ ਕਰੀਬ 90 ਸਾਲ ਪੁਰਾਣੇ ਸਕੂਲ ਦੀ ਇਮਾਰਤ ਕਾਫੀ ਪੁਰਾਣੀ ਹੋਣ ਕਰਕੇ ਇਸ ਦੀ ਜਗ੍ਹਾ ’ਤੇ ਨਵੀਂ ਇਮਾਰਤ ਦੀ ਲੋੜ ਸੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰਸੇਵਾ ਵਾਲਿਆਂ ਵੱਲੋਂ ਸਕੂਲ ਉਸਾਰਨ ਅਤੇ ਪੁਰਾਣੇ ਸਕੂਲ ਦੀ ਜਗ੍ਹਾ ਨੂੰ ਗੁਰਦੁਆਰਾ ਸਾਹਿਬ ਲਾਲ ਜੋੜਕੇ ਹੋਰ ਪਰਕਰਮਾ ਅਤੇ ਦੀਵਾਨ ਹਾਲ ਉਸਾਰਨ ਆਦਿ ਦਾ ਕਾਰਜ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਆਧੁਨਿਕ ਸਹੂਲਤਾਂ ਵਾਲੀ ਇਮਾਰਤਨ ਉਸਾਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰਸੇਵਾ ਵਾਲਿਆਂ ਵੱਲੋਂ ਸਕੂਲ ਕਮੇਟੀ ਨਾਲ ਮਿਲਕੇ ਸਮੇਂ ਦੀ ਮੰਗ ਅਨੁਸਾਰ ਜਿੱਥੇ ਸਕੂਲ ਦੀ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ ਉਥੇ ਨਾਲ ਹੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਇਮਾਰਤ ਵਿੱਚ ਆਧੁਨਿਕ ਸਿਸਟਮ ਲਾਏ ਜਾਣਗੇ।
ਇਸ ਮੌਕੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ, ਸਕੂਲ ਮੈਨੇਜਰ ਹਰਬੰਤ ਸਿੰਘ ਕੰਧੋਲਾ, ਪ੍ਰਿੰਸੀਪਲ ਕੁਲਦੀਪ ਸਿੰਘ, ਜਸਵਿੰਦਰ ਸਿੰਘ ਜੱਸੀ, ਸਾਧੂ ਸਿੰਘ ਖਲੋਰ, ਬਿਕਰਮ ਸਿੰਘ ਗੀਗੇਮਾਜਰਾ, ਹਰਮੀਤ ਸਿੰਘ ਚਿੱਲਾ, ਜੋਰਾ ਸਿੰਘ ਭੁੱਲਰ, ਡਾ. ਜਗੀਰ ਸਿੰਘ ਭਜਨ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ, ਮੈਨੇਜਰ ਅਮਰਜੀਤ ਸਿੰਘ ਗਿੱਲ, ਗਗਨਪ੍ਰੀਤ ਸਿੰਘ ਬੈਂਸ , ਪਰਮਜੀਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਟੌਹੜਾ, ਸੋਹਣ ਸਿੰਘ ਸਰਪੰਚ ਚੱਪੜਚਿੜੀ, ਮਨਜੀਤ ਸਿੰਘ ਮੁੰਧੋਸੰਗਤੀਆਂ ਆਦਿ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਹੋਏ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…