ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਣਬੀਰ ਸਿੰਘ ਢਿੱਲੋਂ ਦਾ ਮੁਹਾਲੀ ਵਿੱਚ ਅੰਤਿਮ ਸਸਕਾਰ

ਉਮਰ ਭਰ ਮੁਲਾਜ਼ਮਾਂ ਦੇ ਹੱਕਾਂ ਲਈ ਸਮੇਂ ਦੀਆਂ ਸਰਕਾਰਾਂ ਨਾਲ ਲੜਦੇ ਰਹੇ ਰਣਬੀਰ ਸਿੰਘ ਢਿੱਲੋਂ

ਨਬਜ਼-ਏ-ਪੰਜਾਬ, ਮੁਹਾਲੀ, 21 ਜੁਲਾਈ:
ਪੰਜਾਬ ਦੀ ਮੁਲਾਜ਼ਮ ਸੰਘਰਸ਼ ਲਹਿਰ ਦਾ ਮੋਢੀ ਰਹੇ ਰਣਬੀਰ ਸਿੰਘ ਢਿੱਲੋਂ (94) ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਹ ਪਿਛਲੇ 5 ਕੁ ਮਹੀਨੇ ਤੋਂ ਕਾਫ਼ੀ ਬਿਮਾਰ ਚੱਲ ਰਹੇ ਸਨ। ਬੀਤੀ ਸ਼ਾਮ 5 ਵਜੇ ਉਨ੍ਹਾਂ ਨੇ ਮੁਹਾਲੀ ਦੇ ਫੇਜ਼-3ਬੀ1 ਸਥਿਤ ਆਪਣੇ ਘਰ ਵਿੱਚ ਆਖ਼ਰੀ ਸਾਹ ਲਏ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਮੁਲਾਜ਼ਮ ਵਰਗ ਅਤੇ ਅਧਿਆਪਕਾਂ ਵਿੱਚ ਰੋਸ ਦੀ ਲਹਿਰ ਹੈ। ਸਵੇਰੇ 11 ਵਜੇ ਉਨ੍ਹਾਂ ਦੀ ਅੰਤਿਮ ਯਾਤਰਾ ਇੱਕ ਵੱਡੇ ਕਾਫ਼ਲੇ ਦੇ ਰੂਪ ਵਿੱਚ ਜਦੋਂ ਘਰੋਂ ਚੱਲੀ ਤਾਂ ਮੁਲਾਜ਼ਮ ਸਾਥੀਆਂ ਨੇ ਢਿੱਲੋਂ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਨਾਅਰੇ ਲਗਾਏ। ਇਸ ਮੌਕੇ ਵੱਖ-ਵੱਖ ਮੁਲਜ਼ਮ ਜਥੇਬੰਦੀਆਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ, ਪੈਨਸ਼ਨਰਜ਼, ਅਧਿਆਪਕ ਅਤੇ ਨਜ਼ਦੀਕੀ ਰਿਸ਼ਤੇਦਾਰ ਮੌਜੂਦ ਸਨ। ਉਨ੍ਹਾਂ ਦੇ ਸਪੱੁਤਰ ਡਾ ਅਮਰਦੀਪ ਸਿੰਘ ਢਿੱਲੋਂ ਨੇ ਚਿਤਾ ਨੂੰ ਅਗਨੀ ਦਿਖਾਈ।
ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਫਾਉਂਡਰ ਜਨਰਲ ਸਕੱਤਰ ਰਣਬੀਰ ਸਿੰਘ ਢਿੱਲੋਂ ਉਮਰ ਭਰ ਮੁਲਾਜ਼ਮਾਂ ਦੇ ਹੱਕਾਂ ਲਈ ਸਰਕਾਰਾਂ ਅਤੇ ਵਿਭਾਗਾਂ ਨਾਲ ਲੜਦੇ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਸੰਘਰਸ਼ ਰੂਪੀ ਕਈ ਜੰਗਾਂ ਲੜੀਆਂ ਅਤੇ ਜਿੱਤਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਢਿੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਤੋਂ ਕਦੇ ਪਿੱਛੇ ਨਹੀਂ ਰਹੇ। ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੀ ਉਹ ਹਮੇਸ਼ਾ ਤਤਪਰ ਰਹਿੰਦੇ ਸਨ। ਉਹ ਆਲ ਇੰਡੀਆ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸਿਰਕੱਢ ਆਗੂਆਂ ’ਚੋਂ ਇੱਕ ਸਨ। ਉਨ੍ਹਾਂ ਦੀ ਕਲਮ ਅਤੇ ਦਲੀਲਾਂ ਤੋਂ ਵੱਡੇ ਵੱਡੇ ਅਧਿਕਾਰੀ ਕਾਇਲ ਹੋ ਜਾਂਦੇ ਸੀ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਬੰਤ ਬਰਾੜ, ਜਸਪਾਲ ਸਿੰਘ ਦੱਪਰ, ਭੁਪਿੰਦਰ ਸਾਂਬਰ, ਮਹਿੰਦਰ ਪਾਲ ਸਿੰਘ, ਪ੍ਰੀਤਮ ਸਿੰਘ ਹੁੰਦਲ, ਗੁਰਨਾਮ ਕੰਵਰ, ਦਿਲਦਾਰ, ਡਾ. ਸੁਖਦੇਵ ਸਿੰਘ ਸਿਰਸਾ, ਭਾਗ ਸਿੰਘ ਗੀਗੇਮਾਜਰਾ, ਗੁਰਦਿਆਲ ਸਿੰਘ ਵਿਰਕ, ਸੁਖਪਾਲ ਸਿੰਘ ਹੁੰਦਲ, ਮੁਲਾਜ਼ਮ ਆਗੂ ਸੁੱਚਾ ਸਿੰਘ ਖੱਟੜਾ, ਰਣਜੀਤ ਸਿੰਘ ਹੰਸ, ਕਰਤਾਰ ਸਿੰਘ ਪਾਲ, ਗੁਰਮੇਲ ਸਿੰਘ ਸਿੱਧੂ, ਹਰਨੇਕ ਸਿੰਘ ਮਾਵੀ, ਸੁਰਿੰਦਰ ਸਿੰਘ, ਪ੍ਰਿੰਸੀਪਲ ਸ਼ਵਿੰਦਰ ਸਿੰਘ, ਰਜਿੰਦਰ ਕੁਮਾਰ, ਕਾਮਰੇਡ ਰਾਜ ਕੁਮਾਰ, ਮੇਜਰ ਸਿੰਘ, ਕੌਂਸਲਰ ਸੁੱਚਾ ਸਿੰਘ ਕਲੌੜ, ਕਾਕਾ ਸਿੰਘ, ਸੁਦਾਗਰ ਖਾਨ, ਦਿਲਬਾਗ ਸਿੰਘ, ਪ੍ਰੇਮ ਕੁਮਾਰ, ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਆਗੂ ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ਸਿੰਘ ਸੈਣੀ, ਬਲਜਿੰਦਰ ਸਿੰਘ ਬਰਾੜ, ਪ੍ਰਭਦੀਪ ਸਿੰਘ ਬੋਪਾਰਾਏ, ਪੰਜਾਬ ਸਿਵਲ ਸਕੱਤਰੇਤ ਤੋਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ, ਪੈਰਾ ਮੈਡੀਕਲ ਸਟਾਫ਼ ਦੇ ਆਗੂ ਚਰਨਜੀਤ ਸਿੰਘ, ਸਤਵੰਤ ਕੌਰ ਜੌਹਲ, ਰੇਸਮ ਸਿੰਘ, ਕਾਮਰੇਡ ਯਸ਼ਪਾਲ, ਹਰਬੰਸ ਸਿੰਘ ਬਾਗੜੀ, ਸਤ ਪ੍ਰਕਾਸ਼ ਸ਼ਰਮਾ, ਡਾ. ਐਨਕੇ ਕਲਸੀ, ਸੁਰਜੀਤ ਸਿੰਘ ਮੁਹਾਲੀ, ਐਨਡੀ ਤਿਵਾੜੀ ਸਮੇਤ ਹੋਰਨਾਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…