500 ਗਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਾ, ਮੁੱਖ ਮੰਤਰੀ ਨੂੰ ਲਗਾਈ ਗੁਹਾਰ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 3 ਮਾਰਚ:
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਰੀਬ 500 ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਦਿਖਾਈ ਦੇ ਰਹੇ ਹਨ। ਯੂਨੀਵਰਸਿਟੀ ਵਿੱਚ ਰੋਸ ਧਰਨਿਆਂ ਕਾਰਨ ਐਸਸੀ, ਬੀਸੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵੱਲ ਜਾਂਦਾ ਦਿਖਾਈ ਦੇ ਰਿਹਾ ਹੈ। ਸਰਕਾਰ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਰੂਪ ਵਿੱਚ ਗਰੀਬ ਪਰਿਵਰਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਆਰਥਿਕ ਮਦਦ ਤੋਂ ਯੂਨੀਵਰਸਿਟੀ ਦੇ ਕਰੀਬ 500 ਵਿਦਿਆਰਥੀ ਵਾਂਝੇ ਰਹਿੰਦੇ ਦਿਖਾਈ ਦੇ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ ਆਗੂ ਸਤਿਨਾਮ ਸਿੰਘ ਬਠੋਈ ਨੇ ਕਿਹਾ ਕਿ ਡਾ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਨੇ ਆਪਣੇ ਫਾਰਮ ਆਨਲਾਈਨ ਤਾਂ ਅਪਲਾਈ ਕਰ ਦਿੱਤੇ ਪਰ ਯੂਨੀਵਰਸਿਟੀ ਵਿੱਚ ਵਿਦਿਆਰਥੀ ਆਪਣੇ ਫਾਰਮ ਜੰਮ੍ਹਾ ਨਹੀਂ ਕਰਵਾ ਸਕੇ ਤੇ 18 ਫਰਵਰੀ ਨੂੰ ਸਰਕਾਰ ਵੱਲੋਂ ਪੋਰਟਲ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਵਿਦਿਆਰਥੀ ਆਪਣੇ ਫਾਰਮਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾ ਸਕੇ।
ਉੱਥੇ ਸਪੋਰਟਸ ਪ੍ਰਧਾਨ ਪੰਜਾਬ ਗੁਰਜੀਤ ਸਿੰਘ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ‘ਚ ਚੱਲ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਵਿਦਿਆਰਥੀ ਆਪਣੇ ਫਾਰਮ ਯੂਨੀਵਰਸਿਟੀ ‘ਚ ਜੰਮ੍ਹਾ ਨਹੀਂ ਕਰਵਾ ਸਕੇ ਜਿਸ ਕਰਕੇ ਹੁਣ ਐਸਸੀ\ਬੀਸੀ ਵਿਦਿਆਰਥੀਆਂ ਦੇ ਸਿਰਾਂ ’ਤੇ ਮੋਟੀ ਫੀਸ ਦਾ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਅਤੇ ਅਸੀਂ ਇਸ ਮਾਮਲੇ ਸਬੰਧੀ ਉਸੇ ਦਿਨ ਪੰਜਾਬ ਲੋਕ ਭਲਾਈ ਬੋਰਡ ਨੂੰ ਈ-ਮੇਲ ਵੀ ਕੀਤੀ ਹੈ। ਪਰ ਬੋਰਡ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਉਥੇ ਹੀ ਸਤਿਨਾਮ ਸਿੰਘ ਬਠੋਈ ਨੇ ਕਿਹਾ ਕਿ ਅਸੀਂ ਜੰਗਲਾਤ ਅਤੇ, ਸਮਾਜਿਕ ਨਿਆਂ ਵਿਭਾਗ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ,ਜਿਸ ਬਾਰੇ ਉਨ੍ਹਾਂ ਨੇ ਕਿਹਾ ਪੰਜਾਬ ਲੋਕ ਭਲਾਈ ਬੋਰਡ ਦੇ ਡਰਾਇਕੈਟਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਜਾਵੇ। ਜਿਸ ਤੋਂ ਬਾਅਦ ਪੰਜਾਬ ਲੋਕ ਭਲਾਈ ਬੋਰਡ ਦੇ ਡਰਾਇਕੈਟਰ ਨੂੰ ਚੰਡੀਗੜ੍ਹ ਵਿਖੇ ਜਾ ਕੇ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਸੀਂ ਗੱਲਬਾਤ ਕਰਾਂਗਾ ਜੇਕਰ ਕੋਈ ਹੱਲ ਨਿਕਲਿਆ ਤਾਂ ਅਸੀਂ ਕੋਈ ਹੱਲ ਜਰੂਰ ਕੱਢਾਂਗੇ।
ਸਤਿਨਾਮ ਸਿੰਘ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਬਾਰੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਨਾਮ ‘ਤੇ ਇਕ ਮੰਗ ਪੱਤਰ ਮੋਤੀ ਬਾਗ ਪੈਲਸ ਪਟਿਆਲਾ ਵਿੱਖੇ ਦਿੱਤਾ ਗਿਆ ਹੈ। ਉਥੇ ਹੀ ਸਮੂੁਹ ਵਿਦਿਆਰਥੀਆਂ ਨੇ ਦੱਸਿਆ ਕਿ ਇਕਲੇ ਯੂਨੀਵਰਸਿਟੀ ਦੇ ਹੀ ਨਹੀਂ ਕਈ ਹੋਰ ਕਾਲਾਜਾਂ ਦੇ ਵਿਦਿਆਰਥੀ ਇਸ ਸਕੀਮ ਤੋਂ ਵਾਂਝੇ ਰਹਿ ਗਏ ਹਨ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਗੁਹਾਰ ਲਗਾਈ ਹੈ ਕਿ ਉਹ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇਣ ਤਾਂਕਿ ਹਜਾਰਾਂ ਵਿਦਿਆਰਥੀਆਂ ਦੇ ਭਵਿੱਖ ਵਿੱਚ ਐਨੀ ਮੋਟੀ ਫੀਸ ਨਾ ਭਰਨ ਦੇ ਯੋਗ ਹੋਣ ਕਾਰਨ ਹਨੇਰਾ ਨਾ ਫੈਲ ਜਾਵੇ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਸ ਮਾਮਲੇ ਦਾ ਕੋਈ ਹੱਲ ਕੱਢਦੀ ਹੈ ਜਾਂ ਹਜਾਰਾਂ ਦੀ ਗਿਣਤੀ ‘ਚ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਸ਼ਾਸਨ ਦੀ ਗਲਤੀ ਦਾ ਸ਼ਿਕਾਰ ਹੋਣਾ ਪਵੇਗਾ। ਇਸ ਮੌਕੇ ਮਨਪ੍ਰੀਤ ਸਿੰਘ ਪ੍ਰਧਾਨ ਏਆਈਆਰਐਸਏ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਰਵੀ ਕੁਮਾਰ, ਸੰਦੀਪ ਸਿਘ ਕੋਟੀ, ਰਵਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…