ਅਦਾਲਤ ਵਿੱਚ ਮੁਲਜ਼ਮਾਂ ਦੇ ਫ਼ਰਜ਼ੀ ਜ਼ਮਾਨਤੀ ਬਾਂਡ ਭਰਾਉਣ ਵਾਲੇ ਗਰੋਹ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਮੁਹਾਲੀ ਪੁਲੀਸ ਨੇ ਅਦਾਲਤ ਵਿੱਚ ਮੁਲਜ਼ਮਾਂ ਦੇ ਫ਼ਰਜ਼ੀ ਜ਼ਮਾਨਤੀ ਬਾਂਡ ਭਰਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਾਬੂ ਕੀਤਾ ਹੈ ਜਦੋਂਕਿ ਇਸ ਗਰੋਹ ਦੇ ਕੁੱਝ ਹੋਰ ਮੈਂਬਰ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੇ ਦਿਨੀਂ ਸੋਹਾਣਾ ਥਾਣੇ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹਾਲੀ ਦੇ ਹੁਕਮਾਂ ’ਤੇ ਅਦਾਲਤ ਵਿੱਚ ਮੁਲਜ਼ਮਾਂ ਦੇ ਫ਼ਰਜ਼ੀ ਜ਼ਮਾਨਤੀ ਬਾਂਡ ਭਰਨ ਵਾਲੇ ਵਿਅਕਤੀਆਂ ਖ਼ਿਲਾਫ਼ ਧਾਰਾ 419, 420, 465, 467, 468, 471 ਅਤੇ 120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਜਿਸ ’ਤੇ ਕਾਰਵਾਈ ਕਰਦਿਆਂ ਏਐਸਆਈ ਓਮ ਪ੍ਰਕਾਸ਼ ਦੀ ਅਗਵਾਈ ਵਾਲੀ ਟੀਮ ਨੇ ਦੋ ਵਿਅਕਤੀਆਂ ਅਮਰਜੀਤ ਸਿੰਘ ਵਾਸੀ ਰਾਜਪੁਰਾ ਅਤੇ ਸੁਨੀਲ ਗਿਰੀ ਵਾਸੀ ਸੁਲਤਾਨਪੁਰ, ਉੱਤਰ ਪ੍ਰਦੇਸ਼, (ਹਾਲ ਵਾਸੀ ਸੰਤੇ ਮਾਜਰਾ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਇੱਕ ਪੂਰਾ ਗਰੋਹ ਹੈ, ਜਿਸ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਫ਼ਰਜ਼ੀ ਦਸਤਾਵੇਜ਼ ਪੇਸ਼ ਕਰਕੇ ਮੁਲਜ਼ਮਾਂ ਦੀ ਜ਼ਮਾਨਤ ਭਰ ਕੇ ਰਿਹਾਅ ਕਰਵਾਇਆ ਜਾਂਦਾ ਹੈ। ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਸਿਮਰਨਜੀਤ ਸਿੰਘ ਉਰਫ਼ ਸਿੰਮੀ, ਜਸਵਿੰਦਰ ਸਿੰਘ ਉਰਫ਼ ਜੱਸੀ ਅਤੇ ਸੁਖਵੀਰ ਸਿੰਘ ਇਹ ਤਿੰਨੋਂ ਵੀ ਰਾਜਪੁਰਾ ਦੇ ਵਸਨੀਕ ਹਨ, ਨੂੰ ਉਕਤ ਪਰਚੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਗਰੋਹ ਦੇ ਮਾਸਟਰ ਮਾਈਂਡ ਲੱਕੀ ਵਾਸੀ ਸੰਗਰੂਰ, ਬਿੱਲਾ ਮੁਨਸ਼ੀ ਵਾਸੀ ਮੁਹਾਲੀ, ਸੋਨੂੰ ਵਾਸੀ ਅੰਬਾਲਾ ਅਤੇ ਭਾਗ ਸਿੰਘ ਵਾਸੀ ਡੇਰਾਬੱਸੀ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਫ਼ਰਜ਼ੀ ਜ਼ਮਾਨਤੀ ਬਾਂਡ ਭਰਾਉਣ ਸਮੇਂ ਵਰਤੇ ਫ਼ਰਜ਼ੀ ਦਸਤਾਵੇਜ਼ ਬਰਾਮਦ ਹੋ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …