ਜਨਰਲ ਕੈਟਾਗਰੀ ਦਾ ਵਫ਼ਦ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ:
ਜਨਰਲ ਕੈਟਾਗਰੀ ਫੈਡਰੇਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਵਫਦ ਜਿਲ਼ਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਦੀ ਅਗਵਾਈ ਵਿੱਚ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਜਨਰਲ ਕੈਟਾਗਰੀ ਕਮਿਸ਼ਨ ਨੂੰ ਬਿਨਾਂ ਕਿਸੇ ਦੇਰੀ ਤੋਂ ਚਾਲੂ ਕੀਤਾ ਜਾਵੇ। ਫੈਡਰੇਸ਼ਨ ਆਗੂਆਂ ਜਸਵੀਰ ਸਿੰਘ ਗੋਸਲ, ਜਰਨੈਲ ਸਿੰਘ ਬਰਾੜ, ਬੰਤ ਸਿੰਘ ਭੁੱਲਰ, ਸੁਖਜੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਨੇ ਜਨਰਲ ਕੈਟਾਗਰੀ ਲਈ ਗੁਜਰਾਤ ਪੈਟਰਨ ਤੇਜਨਰਲ ਕੈਟਾਗਰੀ ਕਮਿਸ਼ਨ ਦਾ ਗਠਨ ਕੀਤਾ ਸੀ, ਜਿਸ ਦਾ ਚੈਅਰਮੈਨ ਵਜੌਤ ਦਹੀਆ ਨੂੰ ਲਾਇਆ ਗਿਆ ਸੀ, ਪਰ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਨਕੋਦਰ ਤੋਂ ਚੋਣ ਲੜਨ ਕਰਕੇ ਅਸਤੀਫਾ ਦੇ ਦਿੱਤਾ ਸੀ। ਉਸ ਤੋੱ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ। ਇਸ ਸਰਕਾਰ ਨੇ ਲਗਪਗ 18 ਮਹੀਨੇ ਦਾ ਸਮਾਂ ਬੀਤ ਜਾਣ ਤੇ ਵੀ ਜਨਰਲ ਕੈਟਾਗਰੀ ਕਮਿਸ਼ਨ ਦੇ ਚੈਅਰਮੈਨ ਨਿਯੁਕਤੀ ਦੀ ਨਹੀਂ ਕੀਤੀ ਅਤੇ ਨਾ ਹੀ ਦਫਤਰ ਲਈ ਲਈ ਜਗ੍ਹਾ ਅਲਾਟ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਫੈਡਰੇਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਇੱਕ ਮੈਂਬਰ ਜੋ ਕਿ ਕਾਂਗਰਸ ਸਰਕਾਰ ਨੇ ਨਿਯੁਕਤ ਕੀਤੇ ਸਨ ਨੂੰ ਵੀ ਅਜੇ ਤੱਕ ਨਹੀਂ ਹਟਾਇਆ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਕਿਤੇ ਬੈਠਣ ਲਈ ਦਫ਼ਤਰ ਦੀ ਥਾਂ ਅਲਾਟ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ ਅਤੇ ਕਮਿਸ਼ਨ ਦੇ ਬਾਕੀ ਮੈਂਬਰਾਂ ਦੀ ਨਿਯੁਕਤੀ ਕਰਕੇ ਸਟਾਫ਼ ਅਲਾਟ ਕੀਤਾ ਜਾਵੇ ਤਾਂ ਜੋ ਜਨਰਲ ਵਰਗ ਦੇ ਲੋਕਾਂ ਦੀਆਂ ਸਮੱਸਿਆਵਾ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…