Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸਕੂਲ ਦਾ ਗੋਲਡਨ ਜੁਬਲੀ ਸਮਾਗਮ, ਗੁਰੂ ਦਾ ਓਟ ਆਸਰਾ ਲੈ ਕੇ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 18 ਅਪਰੈਲ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਸਥਾਪਨਾ ਦੇ 50 ਸਾਲ ਪੂਰੇ ਹੋਣ ਦੀ ਖ਼ੁਸ਼ੀ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਸਕੂਲ ਕੈਂਪਸ ਵਿੱਚ ਸਹਿਜ ਪਾਠ ਕਰਵਾਇਆ। ਜਿਸ ਵਿੱਚ ਮੈਨੇਜਮੈਂਟ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਹੋਇਆ। ਜਿਸ ਵਿੱਚ ਰਾਗੀ ਸਿੰਘਾਂ ਦੇ ਇਲਾਵਾ ਗਿਆਨ ਜਯੋਤੀ ਗਰੁੱਪ ਦੇ ਵਿਦਿਆਰਥੀਆਂ ਨੇ ਰਸਮਈ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਰਣਜੀਤ ਬੇਦੀ ਨੇ ਗਿਆਨ ਜਯੋਤੀ ਸਕੂਲ ਦੀ ਸਥਾਪਨਾ ਦੇ ਪੰਜਾਹ ਸਾਲ ਪੂਰੇ ਹੋਣ ’ਤੇ ਵਧਾਈ ਦਿੰਦੇ ਹੋਏ ਸਹਿਯੋਗ ਦੇਣ ਲਈ ਸਮੂਹ ਸਟਾਫ਼, ਮਾਪਿਆਂ ਅਤੇ ਉਤਸ਼ਾਹੀ ਵਿਦਿਆਰਥੀਆਂ ਲਈ ਵਚਨਬੱਧਤਾ ਪ੍ਰਗਟਾਉਂਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਕਿਹਾ ਕਿ ਕਿਸੇ ਵੀ ਸ਼ੁੱਭ ਕੰਮ ਦੀ ਸ਼ੁਰੂਆਤ ਵਾਹਿਗੁਰੂ ਦੇ ਸ਼ੁਕਰਾਨੇ ਅਤੇ ਅਰਦਾਸ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਦੇ ਹੋਏ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਨੇ ਸਕੂਲ ਦੀਆਂ ਪ੍ਰੀਖਿਆ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ