ਸਰਕਾਰੀ ਨਸ਼ਾ-ਛੁਡਾਊ ਕੇਂਦਰ ਮੁਹਾਲੀ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ

ਕੋਈ ਵੀ ਨਸ਼ਾ ਛੱਡਣ ਲਈ ਸਿਰਫ਼ ਇੱਛਾ-ਸ਼ਕਤੀ ਦੀ ਲੋੜ: ਡਾ. ਪਰਵਿੰਦਰਪਾਲ ਕੌਰ

ਨਬਜ਼-ਏ-ਪੰਜਾਬ, ਮੁਹਾਲੀ, 27 ਜੂਨ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਸੈਕਟਰ-66 ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਸਿਹਤ ਕੇਂਦਰ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਅਤੇ ਸਿਹਤ ਕਰਮਚਾਰੀਆਂ ਨੂੰ ਇਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ।
ਸਿਹਤ ਅਧਿਕਾਰੀਆਂ ਨੇ ਜਿੱਥੇ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ, ਉੱਥੇ ਮਰੀਜ਼ਾਂ ਲਈ ਹਰਿਆ-ਭਰਿਆ ਅਤੇ ਚੰਗਾ ਮਾਹੌਲ ਸਿਰਜਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾਖੋਰੀ ਸਰੀਰਕ ਨਹੀਂ, ਮਾਨਸਿਕ ਰੋਗ ਹੈ। ਕਿਸੇ ਵੀ ਨਸ਼ੇ ਦਾ ਤਿਆਗ ਕਰਨਾ ਅੌਖੀ ਗੱਲ ਨਹੀਂ, ਵਿਅਕਤੀ ਅੰਦਰ ਸਿਰਫ਼ ਇੱਛਾ-ਸ਼ਕਤੀ ਹੋਣੀ ਚਾਹੀਦੀ ਹੈ। ਕਿਸੇ ਕਿਸਮ ਦਾ ਨਸ਼ਾ ਛੱਡਣ ਦੇ ਚਾਹਵਾਨ ਸਰਕਾਰੀ ਸਿਹਤ ਕੇਂਦਰਾਂ ਜਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਨਸ਼ਾਖ਼ੋਰੀ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਮਨੋਰੋਗ ਮਾਹਰ ਡਾ. ਪੂਜਾ ਅਤੇ ਮੈਨੇਜਰ ਨੇਕ ਰਾਮ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…