ਨਵੀਆਂ ਸਬ ਡਿਵੀਜ਼ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਦੀ ਨਿਯੁਕਤੀ ਕਰੇ ਸਰਕਾਰ: ਓਮ ਪ੍ਰਕਾਸ਼

ਨਿਊਜ਼ ਡੈਸਕ, ਮੁਹਾਲੀ, 16 ਦਸੰਬਰ
ਡਿਪਟੀ ਕਮਿਸ਼ਨਰ ਦਫ਼ਤਰ ਇੰਪਲਾਈਜ਼ ਯੂਨੀਅਨ ਪੰਜਾਬ ਨੇ ਅਕਾਲੀ-ਭਾਜਪਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਜੀਠਾ, ਅਹਿਮਦਗੜ੍ਹ, ਭਵਾਨੀਗੜ੍ਹ, ਦੂਧਨ ਸਾਧਾਂ, ਕਲਾਨੌਰ, ਭਿਖੀਵਿੰਡ ਅਤੇ ਮੋਰਿੰਡਾ ਨੂੰ ਨਵੀਆਂ ਸਬ ਡਿਵੀਜਨਾਂ ਦਾ ਦਰਜਾ ਤਾਂ ਦੇ ਦਿੱਤਾ ਹੈ ਪ੍ਰੰਤੂ ਹਾਲੇ ਤੱਕ ਇਨ੍ਹਾਂ ਸਬ ਡਿਵੀਜਨਾਂ ਵਿੱਚ ਲੋੜੀਂਦਾ ਸਟਾਫ਼ ਮੁਹੱਈਆਂ ਨਹੀਂ ਕੀਤਾ ਗਿਆ ਹੈ। ਯੂਨੀਅਨ ਦੇ ਚੇਅਰਮੈਨ ਉਮ ਪ੍ਰਕਾਸ਼, ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਨਵੀਆਂ ਬਣਾਈਆਂ ਜਾ ਰਹੀਆਂ ਸਬ ਡਿਵੀਜ਼ਨਾਂ ਵਿੱਚ ਕੰਮ ਕਾਰ ਲਈ ਲੋੜ ਅਨੁਸਾਰ ਦਫ਼ਤਰੀ ਸਟਾਫ਼ ਦੀ ਭਰਤੀ ਨਹੀਂ ਕੀਤੀ ਜਾਂਦੀ ਹੈ ਤਾਂ ਉਕਤ ਸ਼ਹਿਰਾਂ ਨੂੰ ਸਬ ਡਿਵੀਜ਼ਨਾਂ ਦਾ ਦਰਜਾ ਦੇਣਾ ਕੋਈ ਮਾਇਨੇ ਨਹੀਂ ਰੱਖਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਸਰਕਾਰ ਇਨ੍ਹਾਂ ਸਬ ਡਿਵੀਜ਼ਨਾਂ ਲਈ ਨਵਾਂ ਸਟਾਫ਼ ਨਿਯੁਕਤ ਕਰੇ ਅਤੇ ਜ਼ਿਲ੍ਹਾ ਹੈੱਡਕੁਆਟਰਾਂ ਅਤੇ ਸਬ ਡਿਵੀਜਨਾਂ ਵਿੱਚ ਸਟਾਫ਼ ਦੀ ਘਾਟ ਨੂੰ ਦੂਰ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਸਮੂਹ ਜ਼ਿਲ੍ਹਾ ਹੈਡਕੁਆਟਰਾਂ ਅਤੇ ਸਬ ਡਿਵੀਜਨਾਂ ਵਿੱਚ ਦਫ਼ਤਰੀ ਸਟਾਫ਼ ਦੀ ਕਾਫੀ ਘਾਟ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਕਮੀ ਨੂੰ ਪੂਰਾ ਕਰਨ ਲਈ ਨਵੀਆਂ ਨਿਯੁਕਤੀਆਂ ਕਰਨ ਵਾਸਤੇ ਵਿੱਤ ਵਿਭਾਗ ਵੱਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਤਿੰਨ ਕੈਬਨਿਟ ਮੀਟਿੰਗਾਂ ਵਿੱਚ ਵੀ ਇਸ ਫੈਸਲੇ ਨੂੰ ਪ੍ਰਵਾਨ ਕੀਤੇ ਜਾਣ ਦੇ ਬਾਵਜੂਦ ਇਹ ਕੰਮ ਲਮਕ ਰਿਹਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…