nabaz-e-punjab.com

ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਬਣਿਆ ਸਮਾਰਟ, ਕਲਾਸ ਰੂਮ ਵਿੱਚ ਲਗਾਇਆ ਕੰਪਿਊਟਰ ਤੇ ਪ੍ਰਾਜੈਕਟਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਵਿੱਚ ਡਾਟਾਵਿੰਡ ਕੰਪਨੀ ਵੱਲੋਂ ਸਮਾਰਟ ਕਲਾਸ ਰੂਮ ਦੀ ਸਥਾਪਨਾ ਲਈ ਇੱਕ ਪ੍ਰਾਜੈਕਟਰ ਸਪੀਕਰ ਅਤੇ ਲੈਪਟਾਪ ਦਿੱਤਾ ਗਿਆ। ਇਹ ਸਾਰਾ ਸੈਟ ਕਰਨਲ ਜਗਜੀਤ ਸਿੰਘ ਅਨਤਾਲ ਅਤੇ ਉਨ੍ਹਾਂ ਦੀ ਪਤਨੀ ਗੁਰਜੀਤ ਕੌਰ ਅਨਤਾਲ ਨੇ ਆਪਣੇ ਸਵਰਗੀ ਪੁੱਤਰ ਦੀ ਯਾਦ ਵਿੱਚ ਡਾਟਾਵਿੰਡ ਕੰਪਨੀ ਦੀ ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਸਕੂਲ ਨੂੰ ਭੇਟ ਕੀਤਾ ਗਿਆ ਹੈ।
ਇਸ ਮੌਕੇ ਸਕੂਲ ਕਮੇਟੀ ਦੀ ਚੇਅਰਮੈਨ ਤੇ ਅਕਾਲੀ ਕੌਂਸਲਰ ਜਸਪ੍ਰੀਤ ਕੌਰ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਬੀਬਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਆਪਣਾ ਪਾਠਕ੍ਰਮ ਸੌਖੇ ਤਰੀਕੇ ਨਾਲ ਅਤੇ ਦਿਲਚਸਪ ਤਰੀਕੇ ਨਾਲ ਸਿੱਖਣ ਵਿੱਚ ਮਦਦ ਮਿਲੇਗੀ ਅਤੇ ਬੱਚੇ ਸਮੇਂ ਦੇ ਹਾਣੀ ਬਣ ਸਕਣਗੇ। ਉਨ੍ਹਾਂ ਕਿਹਾ ਕਿ ਕਰਨਲ ਜਗਜੀਤ ਸਿੰਘ ਅਨਤਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਜੀਤ ਕੌਰ ਅਨਤਾਲ ਵਾਂਗ ਹੋਰ ਵਿਅਕਤੀਆਂ ਨੂੰ ਵੀ ਅੱਗੇ ਆ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲਾਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ‘ਪੜ੍ਹੋ ਪੰਜਾਬ ਪੜਾਓ ਪੰਜਾਬ’ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਬਲਾਕ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ, ਸੀਐਮਟੀ ਦੀਪਿਕਾ ਛਿੱਬਰ, ਸਕੂਲ ਦੇ ਸੈਂਟਰ ਹੈੱਡ ਅਧਿਆਪਕ ਸ੍ਰੀਮਤੀ ਰੇਨੂੰ ਤਿਵਾੜੀ, ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…