ਜ਼ਿੰਮੇਵਾਰ ਅਫ਼ਸਰਾਂ ਅਤੇ ਗਲਤ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਜੇਲ੍ਹ ਭੇਜੇ ਸਰਕਾਰ

ਜਾਅਲੀ ਐਸਸੀ ਸਰਟੀਫਿਕੇਟਾਂ ਦਾ ਮਾਮਲਾ: ਦਲਿਤ ਜਥੇਬੰਦੀਆਂ ਦਾ ਪੱਕਾ ਮੋਰਚਾ 8ਵੇਂ ਦਿਨ ’ਚ ਦਾਖ਼ਲ

ਜਾਅਲੀ ਐਸਸੀ ਸਰਟੀਫਿਕੇਟ ਰੱਦ ਕਰਵਾਉਣ ਲਈ ਪੰਜਾਬ ਦੇ ਦਲਿਤਾਂ ਨੂੰ ਇੱਕਜੁੱਟ ਹੋਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਵੀਰਵਾਰ ਨੂੰ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਦਲਿਤਾਂ ਦੇ ਸੰਘਰਸ਼ ਨੂੰ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਮੁਲਾਜ਼ਮ ਜਥੇਬੰਦੀ ਅਤੇ ਫੂਲੇ ਅੰਬੇਦਕਰ ਜਾਗ੍ਰਿਤੀ ਮਿਸ਼ਨ ਨੇ ਧਰਨੇ ਦੀ ਹਮਾਇਤ ਕਰਦਿਆਂ ਸਮੇਂ ਦੀਆਂ ਸਰਕਾਰਾਂ ਨੂੰ ਰੱਜ ਕੇ ਕੋਸਿਆ। ਪੱਕੇ ਮੋਰਚੇ ਦੇ ਪ੍ਰਮੁੱਖ ਆਗੂ ਪ੍ਰੋ. ਹਰਨੇਕ ਸਿੰਘ ਨੇ ਦੱਸਿਆ ਕਿ ਦਲਿਤ ਵਰਗ ਲੋਕਾਂ ਨੂੰ ਜਾਗਰੂਕ ਕਰਨ ਲਈ ਜਸਪਾਲ ਸਿੰਘ ਜੱਸਲ ਵੱਲੋਂ ਗਾਇਆ ਪੰਜਾਬੀ ਗੀਤ ‘ਸਭ ਫੜੇ ਜਾਣਗੇ’ ਮੋਰਚਾ ਕਮੇਟੀ ਨੇ ਰਿਲੀਜ਼ ਕੀਤਾ।
ਪੀਏਯੂ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ 1962 ਤੋਂ ਟੀਚਿੰਗ ਕਾਡਰ ਵਿੱਚ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਅੱਜ ਸਰਕਾਰੀ ਛੁੱਟੀ ਹੋਣ ਕਾਰਨ ਉਹ ਧਰਨੇ ਵਿੱਚ ਪਹੁੰਚ ਸਕੇ ਹਨ। ਫੂਲੇ ਅੰਬੇਦਕਰ ਜਾਗ੍ਰਿਤੀ ਮਿਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਅਤੇ ਪਾਲ ਸਿੰਘ ਰੱਤੂ ਨੇ ਕਿਹਾ ਕਿ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਵਾਉਣ ਲਈ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਵੱਡਾ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਜਾਂਚ ਦਾ ਕੰਮ ਸੀਨੀਅਰ ਅਫ਼ਸਰ ਨੂੰ ਸੌਂਪਿਆ ਜਾਵੇ ਅਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇ।
ਇਸ ਮੌਕੇ ਬਲਬੀਰ ਸਿੰਘ ਆਲਮਪੁਰ, ਲਖਬੀਰ ਸਿੰਘ ਬੌਬੀ, ਗੁਰਮੁੱਖ ਸਿੰਘ ਢੋਲਣਮਾਜਰਾ, ਪ੍ਰਿੰਸੀਪਲ ਸਰਬਜੀਤ ਸਿੰਘ, ਸੁਖਚੈਨ ਸਿੰਘ, ਜਤਿੰਦਰ ਸਿੰਘ ਪਟਿਆਲਾ, ਅਵਤਾਰ ਸਿੰਘ, ਸੁਰਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਅਰਸ਼ਦੀਪ ਸਿੰਘ, ਗੁਲਸ਼ਨ ਕੁਮਾਰ, ਰਵਿੰਦਰ ਕੁਮਾਰ, ਨਰੇਗਾ ਵਰਕਜ਼ ਫਰੰਟ ਦੇ ਆਗੂ ਗੁਰਮੁੱਖ ਸਿੰਘ, ਐਡਵੋਕੇਟ ਵਿਸ਼ਵਾਸ ਕੁਮਾਰ ਤੇ ਵਿਕਰਾਂਤ, ਰਾਜਿੰਦਰ ਚੇਟੀਆਰ ਅਤੇ ਹੋਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…