Share on Facebook Share on Twitter Share on Google+ Share on Pinterest Share on Linkedin ਪਿੰਡ ਸਨੇਟਾ ਦੇ 25 ਬੈੱਡਾਂ ਦੇ ਪ੍ਰਾਈਮਰੀ ਹੈਲਥ ਸੈਂਟਰ ਨੂੰ ਤੁਰੰਤ ਚਾਲੂ ਕਰੇ ਸਰਕਾਰ: ਸਿੱਧੂ ਸਿੱਧੂ ਨੇ ਪੀਐਚਸੀ ਵਿੱਚ ਆਮ ਆਦਮੀ ਕਲੀਨਿਕ ਖੋਲੇ ਜਾਣ ਦਾ ਖ਼ਦਸ਼ਾ ਜਿਤਾਇਆ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬਰ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਪਿੰਡ ਸਨੇਟਾ ਵਿਖੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ 25 ਬਿਸਤਰਿਆਂ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀਐਚਸੀ) ਨੂੰ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਅੱਜ ਪੀਐਚਸੀ ਸਨੇਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ ਇਸ ਹਸਪਤਾਲ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ ਤੇ ਇਲਾਕੇ ਦੀਆਂ ਸਿਹਤ ਪ੍ਰਤੀ ਲੋੜਾਂ ਨੂੰ ਮੁੱਖ ਰੱਖਦਿਆਂ ਇਸ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਚਾਲੂ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਨਾਲ ਪੰਚ-ਸਰਪੰਚ, ਇਲਾਕੇ ਦੇ ਮੋਹਤਬਰ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ। ਸਿੱਧੂ ਦੱਸਿਆ ਕਿ ਇਹ ਹਸਪਤਾਲ ਪਿਛਲੀ ਕਾਂਗਰਸ ਸਰਕਾਰ ਸਮੇਂ ਮਨਜ਼ੂਰ ਕੀਤਾ ਗਿਆ ਸੀ, ਜਿਸ ਦਾ ਨੀਂਹ ਪੱਥਰ 2021 ਵਿੱਚ ਉਨ੍ਹਾਂ ਵੱਲੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੌਜੂਦਗੀ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਲਈ ਸਨੇਟਾ ਪਿੰਡ ਦੀ ਪੰਚਾਇਤ ਵੱਲੋਂ 3.11 ਏਕੜ ਜ਼ਮੀਨ ਕੌਮੀ ਮਾਰਗ ਉੱਤੇ ਦਾਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਮੁੱਚਾ ਪ੍ਰਾਜੈਕਟ 12.50 ਕਰੋੜ ਦਾ ਸੀ ਜਿਸ ਲਈ ਪਿਛਲੀ ਸਰਕਾਰ ਸਮੇੱ 3 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਰਾਹੀਂ ਪੰਜਾਬ ਸਿਹਤ ਕਾਰਪੋਰੇਸ਼ਨ ਵੱਲੋਂ ਇਸ ਪੀਐਚਸੀ ਦੀ ਉਸਾਰੀ ਕਰਾਈ ਗਈ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਰਹਿੰਦੇ ਸਾਢੇ ਨੌਂ ਕਰੋੜ ਰੁਪਏ ਵਿੱਚ ਡਾਕਟਰਾਂ ਅਤੇ ਕਰਮਚਾਰੀਆਂ ਦੇ ਰਿਹਾਇਸ਼ੀ ਕਮਰਿਆਂ, ਹਸਪਤਾਲ ਵਿੱਚ ਐਕਸ-ਰੇਅ ਮਸ਼ੀਨ ਤੇ ਹੋਰ ਸਾਜੋ ਸਾਮਾਨ ਦੀ ਖਰੀਦ ਅਤੇ ਇਸ ਦੀ ਚਾਰਦੀਵਾਰੀ ਹੋਣੀ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੌਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਰਹਿੰਦਾ ਕੋਈ ਫ਼ੰਡ ਜਾਰੀ ਨਹੀਂ ਕੀਤਾ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਮੌਜੂਦਾ ਸਰਕਾਰ ਵੱਲੋਂ ਇਸ ਪੀਐਚਸੀ ਵਿੱਚ ਆਮ ਆਦਮੀ ਕਲੀਨਿਕ ਖੋਲਣ ਦੀ ਤਜਵੀਜ਼ ਉਲੀਕੀ ਜਾ ਰਹੀ ਹੈ, ਜਿਸ ਨੂੰ ਇਲਾਕੇ ਦੇ ਵਸਨੀਕ ਕਿਸੇ ਵੀ ਕੀਮਤ ਤੇ ਬਰਦਾਸ਼ਿਤ ਨਹੀਂ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੱਥੇ ਪੀਐਚਸੀ ਤੁਰੰਤ ਚਾਲੂ ਕੀਤੀ ਜਾਵੇ। ਉਨ੍ਹਾਂ ਰਹਿੰਦੇ ਕੰਮਾਂ ਲਈ ਲੋੜੀਂਦੇ ਫੰਡ ਵੀ ਜਾਰੀ ਕਰਨ ਦੀ ਮੰਗ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲੇਬਰਫੈਡ ਪੰਜਾਬ ਦੇ ਉੱਪ ਚੇਅਰਮੈਨ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਨੇਟਾ ਦੇ ਸਾਬਕਾ ਸਰਪੰਚ ਚੌਧਰੀ ਰਿਸ਼ੀ ਪਾਲ, ਚੌਧਰੀ ਹਰਨੇਕ ਸਿੰਘ ਨੇਕੀ, ਸ਼ੇਰ ਸਿੰਘ ਦੈੜੀ, ਗੁਰਦੀਪ ਸਿੰਘ ਸਰਪੰਚ ਦੈੜੀ, ਚੌਧਰੀ ਦੀਪ ਚੰਦ ਸਾਬਕਾ ਸਰਪੰਚ ਗੋਬਿੰਦਗੜ੍ਹ, ਹਰਭਜਨ ਸਿੰਘ ਰਾਏਪੁਰ ਕਲਾਂ, ਗੁਰਮੇਲ ਸਿੰਘ ਚਾਉਮਾਜਰਾ, ਨੰਬਰਦਾਰ ਗੁਰਚਰਨ ਸਿੰਘ ਗੀਗੇਮਾਜਰਾ, ਸਰਬਜੀਤ ਸਿੰਘ ਬਠਲਾਣਾ, ਸਵਰਨ ਸਿੰਘ ਦੁਰਾਲੀ, ਜਤਿੰਦਰ ਸੂਦ ਮਨੌਲੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ