ਸਮੇਂ ਦੀਆਂ ਸਰਕਾਰਾਂ ਨੇ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ
ਮਲਟੀਪਰਪਜ ਹੈਲਥ ਐਂਪਲਾਈਜ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਜਥੇਬੰਦੀ ਦੀ ਬਠਿੰਡਾ ਇਕਾਈ ਵੱਲੋਂ ਸਿਵਲ ਸਰਜਨ ਬਠਿੰਡਾ ਰਾਹੀਂ ਸਿਹਤ ਕਾਮਿਆਂ ਦੇ ਕੱਟੇ ਹੋਏ ਭੱਤਿਆਂ ਨੂੰ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਨਵੰਬਰ 21 ਵਿੱਚ ਸਿਹਤ ਕਾਮਿਆਂ ਦੇ ਭੱਤੇ ਐਫ਼ਟੀਏ, ਵਰਦੀ ਅਤੇ ਡਾਇਟ ਅਲਾਊਂਸ, ਪੇਂਡੂ ਭੱਤਾ ਅਤੇ ਐਚਆਰਏ ਵਰਗੇ ਭੱਤਿਆਂ ਤੇ ਕੈਂਚੀ ਫੇਰੀ ਸੀ। ਜਿਸ ਕਾਰਨ ਸਿਹਤ ਕਾਮਿਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਸੀ। ਪੰਜਾਬ ਦੀ ਆਪ ਸਰਕਾਰ ਨੂੰ ਵੀ ਇਸ ਸਬੰਧੀ ਅਨੇਕਾਂ ਵਾਰ ਮੰਗ ਪੱਤਰ ਭੇਜੇ ਜਾ ਚੁੱਕੇ ਹਨ।
ਇਸ ਸਬੰਧੀ ਪੰਜਾਬ ਦੀ ਮੌਜੂਦਾ ਸਰਕਾਰ ਨੇ ਮਸਲੇ ਦੇ ਹੱਲ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਜਥੇਬੰਦੀ ਦੇ ਬੁਲਾਰੇ ਸਾਥੀ ਜਸਵਿੰਦਰ ਸ਼ਰਮਾ ਅਤੇ ਭੁਪਿੰਦਰਪਾਲ ਕੌਰ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਦੀ ਹਮਦਰਦ ਹੋਣ ਦਾ ਦਾਅਵਾ ਕਰ ਰਹੀ ਹੈ ਅਤੇ ਦੂਜੇ ਪਾਸੇ ਮੁਲਾਜ਼ਮਾਂ ਮਜ਼ਦੂਰਾਂ ਦੀਆਂ ਮੰਗਾ ਪ੍ਰਤੀ ਲਗਾਤਾਰ ਚੁੱਪ ਧਾਰ ਕੇ ਬੈਠੀ ਹੈ। ਇੱਕ ਪਾਸੇ ਅਗਨੀਪਥ ਵਰਗੀਆਂ ਯੋਜਨਾਵਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਪੰਜਾਬ ਦੇ ਬੇਰੁਜ਼ਗਾਰ ਬੱਚਿਆਂ ਦੇ ਨਾਲ ਕੋਝਾ ਮਜ਼ਾਕ ਕਰਦੇ ਹੋਏ ਮੁਹੱਲਾ ਕਲੀਨਿਕਾਂ ਵਿੱਚ ਠੇਕਾ ਭਰਤੀ ਤੋਂ ਵੀ ਥੱਲੇ ਜਾ ਕੇ ਮਾਣਮੱਤੇ ’ਤੇ ਭਰਤੀ ਕੀਤੀ ਜਾ ਰਹੀ ਹੈ। ਅਸਲ ਵਿੱਚ ਆਪ ਸਰਕਾਰ ਪਹਿਲੀਆਂ ਸਰਕਾਰਾਂ ਤੋਂ ਵੀ ਦੋ ਕਦਮ ਅੱਗੇ ਤੁਰ ਕੇ ਸਿਹਤ ਵਿਭਾਗ ਦੇ ਮੌਜੂਦਾ ਢਾਂਚੇ ਨੂੰ ਤਹਿਸ ਨਹਿਸ ਕਰਕੇ ਸਿਹਤ ਵਿਭਾਗ ਦਾ ਨਿੱਜੀਕਰਨ ਕਰਨ ਦੇ ਰਾਹ ਤੁਰੀ ਹੋਈ ਹੈ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਸਿਹਤ ਵਿਭਾਗ ਦੀਆਂ ਲੈਬੋਰਟਰੀਆਂ ਨਿੱਜੀ ਕੰਪਨੀਆਂ ਦੇ ਹਵਾਲੇ ਕੀਤੀਆ ਜਾ ਰਹੀਆਂ ਹਨ। ਜਥੇਬੰਦੀ ਨਿੱਜੀਕਰਨ ਦੇ ਇਸ ਵਰਤਾਰੇ ਦਾ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਸਿਹਤ ਕਾਮਿਆਂ ਦੇ ਕੱਟੇ ਭੱਤੇ ਬਹਾਲ ਕੀਤੇ ਜਾਣ, ਸਿਹਤ ਵਿਭਾਗ ਦੀਆਂ ਲੈਬਾਰਟਰੀਆਂ ਨੂੰ ਡਾਇਗਨੋਸਟਿਕ ਤੋਂ ਵਾਪਸ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਅਤੇ ਮੁਹੱਲਾ ਕਲੀਨਿਕ ਦੇ ਵਿੱਚ ਜੋ ਸਟਾਫ਼ ਭਰਤੀ ਕਰਨਾ ਹੈ ਉਸ ਵਿੱਚ ਰੈਗੁਲਰ ਸਟਾਫ ਦੀ ਭਰਤੀ ਕੀਤੀ ਜਾਵੇ।

ਪੰਜਾਬ ਦੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਦੇ ਅਧਿਕਾਰ ਖੇਤਰ ਹੇਠ ਲਿਆਉਣ ਦੇ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਨਾਲ ਅਤੇ ਪੰਜਾਬ ਲੋਕਾਂ ਨਾਲ ਹੋ ਰਹੀ ਧੱਕੇਸਾਹੀ ਨੂੰ ਰੋਕਿਆ ਜਾ ਸਕੇ। ਅੱਜ ਦੇ ਇਸ ਇਕੱਠ ਨੂੰ ਸਾਥੀ ਭੁਪਿੰਦਰ ਸਿੰਘ ਬਾਹੀਆ, ਮੁਨੀਸ਼ ਕੁਮਾਰ, ਰਣਜੀਤ ਕੌਰ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਰਮਨਦੀਪ ਸਿੰਘ, ਅਮਨਦੀਪ ਕੁਮਾਰ, ਪਰਮਿੰਦਰ ਕੌਰ, ਸ਼ਿਵਪਾਲ ਸਿੰਘ, ਮਲਕੀਤ ਸਿੰਘ ਭਗਤਾ, ਸੁਖਮੰਦਰ ਸਿੰਘ, ਗੁਲਸ਼ਨ ਖਾਨ, ਰਮਨਦੀਪ ਸਿੰਘ ਨਥਾਨਾ, ਜਗਦੀਸ ਕੌਰ, ਸੀਨਾ ਬੀਬੀ, ਬਲਵਿੰਦਰ ਕੌਰ, ਅਨੀਤਾ ਸੌਣੀ, ਜਸਵੰਤ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਹ ਜਾਣਕਾਰੀ ਐਨਡੀ ਤਿਵਾੜੀ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…