Share on Facebook Share on Twitter Share on Google+ Share on Pinterest Share on Linkedin ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਸਿੱਖਿਆ ਬੋਰਡ ਦੇ ਚੇਅਰਮੈਨ ਕਲੋਹੀਆ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ: ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੁੂਬਾ ਪ੍ਰਧਾਨ ਹਾਕਮ ਸਿੰਘ ਅਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੂੰ ਮਿਲਿਆ ਅਤੇ ਉਹਨਾਂ ਨੂੰ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਅਬਜ਼ਰਬਰ ਦੀਆਂ ਡਿਊਟੀਆਂ ਬਾਰੇ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮਾਰਕਿੰਗ ਦੇ ਸਬੰਧੀ ਸਮੇੱ ਦੀ ਘਾਟ ਅਤੇ ਹੋਰ ਸਮਸਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੋਸਲ ਨੇ ਦੱਸਿਆ ਕਿ ਚੇਅਰਮੈਨ ਸ੍ਰੀ ਕਲੋਹੀਆ ਤੋਂ ਕੈਂਸਰ ਅਤੇ ਗਰਭਵਤੀ ਮਹਿਲਾਵਾਂ ਨੂੰ ਡਿਊਟੀ ਤੋਂ ਛੋਟ ਦੇਣ ਅਤੇ ਪੇਪਰਾਂ ਦੀ ਮਾਰਕਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ। ਉਹਨਾਂ ਦੱਸਿਆ ਕਿ ਚੇਅਰਮੈਨ ਨੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਗੋਬਿੰਦ ਸਿੰਘ (ਪੀਏ ਟੂ ਚੈਅਰਮੈਨ), ਅੰਨੂ ਰੋਲੀ, ਅਨੀਤਾ ਰਾਣੀ, ਹਰਮਿੰਦਰ ਕੌਰ, ਇੰਦੂ ਬਾਲਾ, ਦਵਿੰਦਰ ਕੌਰ, ਜਸਵਿੰਦਰ ਕੌਰ ਕੁਰਾਲੀ, ਦਲਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਲਾਲ ਬੱਬਰ, ਮੇਜਰ ਸਿੰਘ, ਜਗਜੀਤ ਸਿੰਘ ਅਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ