Share on Facebook Share on Twitter Share on Google+ Share on Pinterest Share on Linkedin 45ਵੀਂ ਲੜੀ ਦੇ 4545ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ: ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 45ਵੀਂ ਲੜੀ ਦੇ 4545 ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਦੀ ਖੁਸ਼ੀ ਦੇ ਦਿਹਾੜੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਪਰਉਪਕਾਰ ਸਿੰਘ ਅਤੇ ਨਕੋਦਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹੀਦੀ ਦਾ ਪੂਰਾ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਸਿੰਘ ਸਾਹਿਬ ਗਿਆਨੀ ਜਗਜੀਤ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਰਵਿੰਦਰ ਸਿੰਘ ਜੀ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਹੀਰਾ ਦਾ ਪੰਥਕ ਢਾਡੀ ਜਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਆਇਆ ਸਿੰਘ ਭਾਈ ਗੁਰਮੀਤ ਸਿੰਘ ਖਨਾ, ਭਾਈ ਸੁਖਵਿੰਦਰ ਸਿੰਘ ਭਾਈ ਤਜਿੰਦਰ ਸਿੰਘ, ਭਾਈ ੳਕਾਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਜੋਗਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖਸ਼ ਸਿੰਘ, ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂਂ ਅਤੇ ਗੇਟ ਤੱਕ ਦੇ ਰਸਤੇ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਇਸ ਮੌਕੇ ਤੇ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ। ਇਸ ਦਿਨ ਕਰਵਾਏ ਵਿਸ਼ਾਲ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਲੱਡੂ ਜਲੇਬੀਆਂ ਦਾ ਅਤੁੱਟ ਜੱਗ, ਕਈ ਤਰ੍ਹਾਂ ਦੇ ਮਿਸਠਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ