ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਬਹੁਮੰਜਲਾਂ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦਾ ਲੈਂਟਰ ਪਾਇਆ

ਨਬਜ਼-ਏ-ਪੰਜਾਬ, ਮੁਹਾਲੀ, 29 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾਲੂਆਂ ਦੀ ਸਹੂਲਤ ਲਈ ਨਵੀਂ ਬਣਨ ਵਾਲੀ ਬਹੁਮੰਜ਼ਲਾਂ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦਾ ਅੱਜ ਲੈਂਟਰ ਪਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤ ਦੀ ਸਹੂਲਤ ਲਈ ਬਹੁਮੰਜ਼ਲਾਂ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਅੱਜ ਕਾਰ ਪਾਰਕਿੰਗ ਦੀ ਕਾਰਸੇਵਾ ਲਈ ਗਰਾਉਂਡ ਫਲੋਰ ਦੇ ਲੈਂਟਰ ਦੀ ਅਰੰਭਤਾ ਲਈ ਪਹਿਲਾਂ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਗਰਾਉਂਡ ਫਲੋਰ ਦਾ ਲੈਂਟਰ ਪਾਉਣਾ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੈਂਟ ਸਮੇਤ 7 ਮੰਜ਼ਲਾਂ ਬਣਾਈ ਜਾ ਰਹੀ ਹੈ। ਇਸ ਮੌਕੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਕਾਰ ਸੇਵਾ ਵਿੱਚ ਯੋਗਦਾਨ ਪਾਉਣ ਲਈ ਪਹੁੰਚੇ। ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਵੱਖ-ਵੱਖ ਕਿਸਮ ਦੀ ਮਿਠਾਈ ਅਤੇ ਦੁੱਧ ਚਾਹ ਦਾ ਲੰਗਰ ਲਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…