Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਤੇ ਨਗਰ ਨਿਗਮ ਦੀ ਟੀਮ ਵੱਲੋਂ ਘਰ ਘਰ ਵਿੱਚ ਕੂਲਰਾਂ ਤੇ ਗਮਲਿਆਂ ਦੀ ਜਾਂਚ ਮੱਛਰ ਦਾ ਲਾਰਵਾ ਮਿਲਣ ’ਤੇ ਹੁਣ ਤੱਕ ਕੀਤੇ ਜਾ ਚੁੱਕੇ ਹਨ 26 ਚਲਾਨ: ਅਵਨੀਤ ਕੌਰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਸ਼ਹਿਰ ਵਿੱਚ ਫੌਗਿੰਗ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ: ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਨਗਰ ਨਿਗਮ, ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਹਿਰ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਜਿਹੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ ਅਤੇ ਘਰ ਘਰ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਜੇ ਕੂਲਰਾਂ, ਟਾਇਰਾਂ, ਗਮਲਿਆਂ ਆਦਿ ਵਿੱਚ ਲਾਰਵਾ ਪਾਇਆ ਜਾਂਦਾ ਹੈ ਤਾਂ ਚਲਾਣ ਕੀਤੇ ਜਾ ਰਹੇ ਹਨ ਤੇ ਹੁਣ ਤੱਕ ਨਗਰ ਨਿਗਮ ਵੱਲੋਂ 26 ਚਲਾਨ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ਼ ਠਹਿਰੇ ਹੋਏ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਦਿਨ ਸਮੇਂ ਕੱਟਦਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ/ਦੁਕਾਨ/ਫੈਕਟਰੀ ਆਦਿ ਦੀ ਛੱਤ ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣ ਅਤੇ ਕੱਪੜੇ ਅਜਿਹੇ ਪਹਿਨਣ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਵੇ। ਉਨ੍ਹਾਂ ਕਿਹਾ ਕਿ ਟਾਇਰਾਂ, ਵਾਧੂ ਪਏ ਬਰਤਨਾਂ, ਗਮਲਿਆਂ, ਡਰੰਮਾਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤੇ ਹਰ ਸ਼ੁੱਕਰਵਾਰ ਨੂੰ ਭਰਾਈ-ਡੇਅ ਵਜੋਂ ਮਨਾਇਆ ਜਾਵੇ। ਕੂਲਰ ਦਾ ਪਾਣੀ ਹਫ਼ਤੇ ਵਿੱਚ ਇਕ ਵਾਰ ਕੱਢ ਕੇ ਕੂਲਰ ਨੂੰ ਸੁਕਾਇਆ ਜਾਵੇ ਅਤੇ ਉਸ ਦੀ ਸਫ਼ਾਈ ਕੀਤੀ ਜਾਵੇ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ