
ਸਿਹਤ ਵਿਭਾਗ ਨੇ ਛੋਟੇ ਬੱਚਿਆਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਦਾ ਬੀੜਾ ਚੁੱਕਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਛੋਟੇ ਬੱਚਿਆਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਅੱਜ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਦਾ ਉਦਘਾਟਨ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਆਈ.ਏ.ਐਸ. ਰਾਜ ਕਮਲ ਚੌਧਰੀ ਨੇ ਕੀਤਾ। ਇਸ ਸਬੰਧੀ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਖੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਦੀ ਦੇਖਰੇਖ ਹੇਠ ਕੋਵਿਡ ਟੀਕਾਕਰਨ ਮੁਹਿੰਮ ਸਬੰਧੀ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪ੍ਰਿੰਸੀਪਲ ਸਕੱਤਰ ਆਈ.ਏ.ਐਸ. ਰਾਜ ਕਮਲ ਚੌਧਰੀ ਦੀ ਮੌਜੂਦਗੀ ਇੱਕ ਛੋਟੇ ਬੱਚੇ ਦਾ ਟੀਕਾਕਰਨ ਕਰਕੇ ਇਸ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੂਰੇ 8 ਲੱਖ ਬੱਚਿਆਂ ਨੂੰ ਕੋਵਡਿ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਮੌਜੂਦਾ ਸਮੇਂ ਵਿੱਚ ਕੋਵਿਡ ਦਾ ਪ੍ਰਭਾਵ ਘੱਟ ਗਿਆ ਹੈ ਕਿਉਂਕਿ ਇਹ ਇਕ ਵਾਰਸ ਹੈ। ਇਸ ਦੀ ਉਨ੍ਹਾਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ 15 ਤੋਂ 18 ਸਾਲ ਕੋਵੈਕਸੀਨ ਹੁਣ ਤੱਕ 8 ਲੱਖ 73 ਹਜ਼ਾਰ ਬੱਚਿਆਂ ਨੂੰ ਪੌਣੇ ਲੱਖ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਾਵਸਾਨੀ ਵਰਤਨ ਅਤੇ ਆਪਣੇ ਬੱਚਿਆਂ ਨੂੰ ਕੋਵਿਡ ਟੀਕਾਕਰਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਜੇਕਰ ਚੌਥੀ ਲਹਿਰ ਆਉਂਦੀ ਹੈ ਤਾਂ ਜਿਨ੍ਹਾਂ ਵਿਅਕਤੀਆਂ ਦੇ ਟੀਕਾਰਕਨ ਹੋਇਆ ਹੈ। ਉਨ੍ਹਾਂ ’ਤੇ ਇਸ ਦਾ ਬਹੁਤ ਅਸਰ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੀ 3 ਕਰੋੜ ਦੀ ਆਬਾਦੀ ਦੇ ਮੁਕਾਬਲੇ ਮੌਜੂਦਾ ਸਮੇਂ ਵਿੱਚ ਸਿਰਫ਼ 35 ਕੁ ਕੋਵਿਡ ਪਾਜ਼ੇਟਿਵ ਕੇਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਤੀਜੀ ਲਹਿਰ ਆਉਣ ’ਤੇ ਪਹਿਲੇ ਹੀ ਪੜਾਅ ਉੱਤੇ 96 ਫੀਸਦੀ ਪਹਿਲੀ ਡੋਜ ਲਗਾਈ ਗਈ ਹੈ। ਜਿਸ ਕਾਰਨ ਤੀਜੀ ਲਹਿਰ ਨੂੰ ਉੱਠਣ ਹੀ ਨਹੀਂ ਦਿੱਤਾ ਗਿਆ ਹੈ।
ਜ਼ਿਲ੍ਹਾ ਟੀਕਰਕਨ ਅਫ਼ਸਰ ਗਿਰੀਸ਼ ਡੋਗਰਾ ਨੇ ਕਿਹਾ ਕਿ ਅੱਜ ਛੋਟੇ ਬੱਚਿਆਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ 12 ਤੋਂ 14 ਸਾਲ ਤੱਕ ਦੇ ਕਰੀਬ 43 ਹਜ਼ਾਰ ਬੱਚੇ ਹਨ। ਜਿਨ੍ਹਾਂ ਨੂੰ ਕੋਵੈਕਸੀਨ ਦੀ ਡੋਜ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਜਾ ਕੇ ਪ੍ਰੇਰਿਤ ਕਰਕੇ 21 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ।
ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਐਸਐਮਓ ਡਾ. ਐਚਐਸ ਚੀਮਾ, ਐਸਐਮਓ ਡਾ. ਵਿਜੈ ਭਗਤ, ਡਾ. ਪਰਮਿੰਦਰਜੀਤ ਸਿੰਘ, ਡਾ. ਸੰਦੀਪ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਡਾਕਟਰ ਮੌਜੂਦ ਸਨ।