ਸਿਹਤ ਮੰਤਰੀ ਨੇ ਨਗਰ ਨਿਗਮ ਨੂੰ ਗਮਾਡਾ ਤੋਂ 13 ਕਰੋੜ ਰੁਪਏ ਦਾ ਚੈੱਕ ਲੈ ਕੇ ਦਿੱਤਾ

ਸਰਕਾਰੀ ਆਈਟੀਆਈ (ਲੜਕੀਆਂ) ਨੂੰ ਮੰਤਰੀ ਸਿੱਧੂ ਨੇ 10 ਲੱਖ ਦੀ ਗਰਾਂਟ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਗਮਾਡਾ ਤੋਂ 13 ਕਰੋੜ ਰੁਪਏ ਦਾ ਫੰਡ ਰਿਲੀਜ਼ ਕਰਵਾਇਆ ਗਿਆ। ਮੰਤਰੀ ਨੇ ਇਹ ਚੈੱਕ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕਮਿਸ਼ਨਰ ਕਮਲ ਗਰਗ ਨੂੰ ਦਿੱਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਸ੍ਰੀ ਸਿੱਧੂ ਨੇ ਨਗਰ ਨਿਗਮ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਗਮਾਡਾ ਤੋਂ 50 ਕਰੋੜ ਰੁਪਏ ਦੇ ਫੰਡ ਮੁਹੱਈਆ ਕਰਵਾ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਛੇਤੀ ਹੀ ਬਿਜਲੀ ਵਿਭਾਗ ਤੋਂ 5 ਕਰੋੜ ਰੁਪਏ ਅਤੇ ਪੀਐਸਆਈਈਸੀ ਤੋਂ ਢਾਈ ਕਰੋੜ ਰਾਸ਼ੀ ਦੇ ਚੈੱਕ ਲੈ ਕੇ ਦਿੱਤੇ ਜਾਣਗੇ। ਸਿਹਤ ਮੰਤਰੀ ਨੇ ਆਪਣੇ ਅਖ਼ਤਿਆਰੀ ਕੋਟੇ ’ਚੋਂ 10 ਲੱਖ ਰੁਪਏ ਦਾ ਚੈੱਕ ਸਰਕਾਰੀ ਆਈਟੀਆਈ (ਲੜਕੀਆਂ) ਦੇ ਵਿਕਾਸ ਲਈ ਵੀ ਦਿੱਤਾ। ਆਈਟੀਆਈ ਵਿੱਚ ਬਾਥਰੂਮਾਂ ਦੀ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਇੱਥੇ ਕੁਝ ਹੋਰ ਵੀ ਕੰਮ ਹੋਣ ਵਾਲੇ ਹਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਪੁੱਡਾ ਮੰਤਰੀ ਸੁੱਖ ਸਰਕਾਰੀਆ, ਗਮਾਡਾ ਦੇ ਸਕੱਤਰ ਸਰਬਜੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦਾ ਗਰਾਂਟ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪੈਸਿਆਂ ਨਾਲ ਮੁਹਾਲੀ ਦੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਹਾਸਲ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਸੁੱਚਾ ਸਿੰਘ ਕਲੌੜ ਤੇ ਕਮਲਜੀਤ ਸਿੰਘ ਬੰਨੀ, ਸੀਨੀਅਰ ਆਗੂ ਜੀਐਸ ਰਿਆੜ, ਐੱਸਈ ਸੰਜੇ ਕੰਵਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…