ਸਿਹਤ ਮੰਤਰੀ ਨੇ ਡੀਸੀ ਵੱਲੋਂ ਸਰਕਾਰੀ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ

ਮੁੜ ਵਸੇਬਾ ਕੇਂਦਰਾਂ ’ਚ ਦਾਖ਼ਲ ਵਿਅਕਤੀਆਂ ਦੀਆਂ ਸਰੀਰਕ, ਮਾਨਸਿਕ ਤੇ ਮਨੋਰੰਜਨ ਸਰਗਰਮੀਆਂ ’ਤੇ ਜ਼ੋਰ

ਪੀੜਤ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਆਪਣੇ ਮਾਪਿਆਂ ਦਾ ਸਹਾਰਾ ਬਣਨ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਸਿਹਤ ’ਤੇ ਪਰਿਵਾਰ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਇੱਥੋਂ ਦੇ ਸੈਕਟਰ-66 ਸਥਿਤ ਸਰਕਾਰੀ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖ਼ਲ ਨਸ਼ੇ ਦੇ ਆਦੀ ਵਿਅਕਤੀਆਂ ਦੀਆਂ ਸਰੀਰਕ ਅਤੇ ਮਾਨਸਿਕ ਸਰਗਰਮੀਆਂ ਦੇ ਨਾਲ-ਨਾਲ ਮਨੋਰੰਜਨ ਗਤੀਵਿਧੀਆਂ ’ਤੇ ਜ਼ੋਰ ਦਿੱਤਾ। ਮੰਤਰੀ ਨੇ ਜੇਰੇ ਇਲਾਜ ਵਿਅਕਤੀਆਂ ਲਈ ਯੋਗ ਅਤੇ ਮੈਡੀਟੇਸ਼ਨ ਕਲਾਸਾਂ ਸ਼ੁਰੂ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਜੇਰੇ ਇਲਾਜ ਵਿਅਕਤੀਆਂ ਨਾਲ ਸਿੱਧੀ ਗੱਲ ਕਰ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਆਪਣੇ ਮਾਪਿਆਂ ਦਾ ਸਹਾਰਾ ਬਣਨ ਲਈ ਪ੍ਰੇਰਿਆ।
ਸਿਹਤ ਮੰਤਰੀ ਨੇ ਨਸ਼ੇ ਦੇ ਆਦੀ ਨੌਜਵਾਨਾਂ ਦੀ ਰੁਚੀ ਅਨੁਸਾਰ ਸੰਗੀਤ, ਖੇਡਾਂ ਅਤੇ ਕਲਾ ਸਰਗਰਮੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁੜ ਵਸੇਬਾ ਕੇਂਦਰ ਦੀ ਖਾਲੀ ਪਈ ਜ਼ਮੀਨ ਵਿੱਚ ਫਲ-ਸਬਜ਼ੀਆਂ ਅਤੇ ਹੋਰ ਢੁਕਵੀਂਆਂ ਫ਼ਸਲਾਂ ਦੀ ਖੇਤੀ ਕਰਨ ਦਾ ਸੁਝਾਅ ਦਿੱਤਾ ਤਾਂ ਜੋ ਕੇਂਦਰਾਂ ਵਿੱਚ ਦਾਖ਼ਲ ਵਿਅਕਤੀ ਕੰਮ ਵਿੱਚ ਰੱੁਝੇ ਰਹਿਣ ਅਤੇ ਇਲਾਜ ਮਗਰੋਂ ਆਪਣੇ ਘਰ ਜਾਣ ਸਮੇਂ ਆਪਣੀ ਮਿਹਨਤ ਦਾ ਮੁੱਲ ਵੀ ਨਾਲ ਲੈ ਕੇ ਜਾਣ।
ਮੰਤਰੀ ਨੇ ਮੁੜ ਵਸੇਬਾ ਕੇਂਦਰ ਵਿੱਚ ਦਾਖ਼ਲ ਵਿਅਕਤੀਆਂ ਲਈ ਹੁਨਰ ਵਿਕਾਸ ਗਤੀਵਿਧੀਆਂ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਨੌਜਵਾਨਾਂ ਨੂੰ ਪੇਸ਼ੇਵਰ ਹੁਨਰ ਦੇ ਨਾਲ-ਨਾਲ ਵੱਖ-ਵੱਖ ਕਿੱਤਿਆਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਹ ਉਪਰਾਲਾ ਪੀੜਤਾਂ ਨੂੰ ਨਸ਼ਾ ਛੱਡਣ ਤੋਂ ਬਾਅਦ ਰੁਜ਼ਗਾਰ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਨ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨ ਸ੍ਰੀਮਤੀ ਆਸ਼ਿਕਾ ਜੈਨ ਨੇ ਸਿਹਤ ਮੰਤਰੀ ਨੂੰ ਸਰਕਾਰੀ ਨਸ਼ਾ ਛਡਾਊਂ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਜੇਰੇ ਇਲਾਜ ਵਿਅਕਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਹੋਰ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੜ ਵਸੇਬਾ ਕੇਂਦਰ ਦੀਆਂ ਲੋੜਾਂ ਮੁਤਾਬਕ ਹਰ ਮਦਦ ਦੇਣ ਲਈ ਤਿਆਰ ਹੈ। ਇਸ ਮੌਕੇ ਏਡੀਸੀ ਅਵਨੀਤ ਕੌਰ, ਐਸਡੀਐਮ ਸਰਬਜੀਤ ਕੌਰ, ਐਸਐਮਓ ਡਾ. ਐਚਐਸ ਚੀਮਾ ਤੇ ਡਾ. ਵਿਜੈ ਭਗਤ, ਡਾ. ਪਰਮਿੰਦਰ ਪਾਲ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …