Share on Facebook Share on Twitter Share on Google+ Share on Pinterest Share on Linkedin ਲੰਗਰ ਸੇਵਾ: ਦੁਨੀਆਂ ਵਿੱਚ ਸਿੱਖ ਕੌਮ ਕੋਲ ਸ਼ਹਾਦਤਾਂ ਦਾ ਅਨਮੋਲ ਖਜਾਨਾ: ਬੱਬੀ ਬਾਦਲ ਨੌਜਵਾਨ ਪੀੜ੍ਹੀ ਨੂੰ ਸਿੱਖ ਗੁਰੂਆਂ ਤੇ ਸਾਹਿਬਜ਼ਾਦਿਆਂ ਦੇ ਦਰਸਾਏ ਰਾਹ ’ਤੇ ਚੱਲਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ: ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਅੱਜ ਤੱਕ ਦੁਨੀਆਂ ਵਿੱਚ ਸਿੱਖ ਕੌਮ ਨੇ ਜਿੰਨੀਆਂ ਵੀ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਦਾ ਕਦੇ ਕੋਈ ਹਾਣੀ ਨਹੀਂ ਹੋ ਸਕਦਾ ਕਿਉਂਕਿ ਸਮੁੱਚੇ ਦੁਨੀਆਂ ਵਿੱਚ ਇਕੱਲੇ ਸਿੱਖ ਕੌਮ ਕੋਲ ਹੀ ਸ਼ਹਾਦਤਾਂ ਦਾ ਅਨਮੋਲ ਖਜਾਨਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਲੰਗਰ ਦੀ ਸੇਵਾ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਜ ਮੁਹਾਲੀ ਹਲਕੇ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰਾਂ ਵਿੱਚ ਜਾ ਕੇ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਕੇ ਸਿੱਖ ਗੁਰੂਆਂ ਅਤੇ ਸਾਹਿਬਜ਼ਾਦਿਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਬਹਾਦਰ ਸਿੰਘ, ਸਵਰਨ ਸਿੰਘ, ਪ੍ਰਧਾਨ ਬਲਜੀਤ ਸਿੰਘ ਖੋਖਰ, ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਸਰਾਜ ਸਿੰਘ ਸੋਨੂੰ, ਜਗਤਾਰ ਸਿੰਘ ਘੜੂੰਆਂ, ਹਰਭਜਨ ਸਿੰਘ, ਜਰਨੈਲ ਸਿੰਘ, ਕੈਪਟਨ ਮਨਜੀਤ ਸਿੰਘ, ਸੁਰਿੰਦਰ ਸਿੰਘ, ਧਰਮਿੰਦਰ ਸਿੰਘ, ਜਸਵੀਰ ਕੌਰ, ਗੁਰਸ਼ੇਰ ਸਿੰਘ ਬਾਦਲ, ਹਰਚੇਤ ਸਿੰਘ, ਦਵਿੰਦਰ ਸਿੰਘ, ਅਮਰ ਸਿੰਘ ਮੋਟੇਮਾਜਰਾ, ਸੁੱਖੀ ਬੱਲੋਮਾਜਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ